Punjab
Farmers Protest LIVE Updates:ਪੰਜਾਬ ਭਾਜਪਾ ਪ੍ਰਧਾਨ ਦੇ ਘਰ ਪ੍ਰਦਰਸ਼ਨ ਦੀਆਂ ਤਿਆਰੀਆਂ, ਕਿਸਾਨਾਂ ਨੇ ਲਗਾਏ ਟੈਂਟ

17 ਫਰਵਰੀ 2024: ਕਿਸਾਨ ਅੰਦੋਲਨ ਦਾ ਅੱਜ (17 ਫਰਵਰੀ) ਪੰਜਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਖੜ੍ਹੇ ਹਨ।ਦੂਜੇ ਪਾਸੇ ਪ੍ਰਸ਼ਾਸਨ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਹਨ। ਕਿਸਾਨ ਅੰਦੋਲਨ ਨਾਲ ਜੁੜਿਆ ਹਰ ਅਪਡੇਟ ਜਾਣਨ ਲਈ ਜੁੜੇ ਰਹੋ worldpunjabi.tv ਦੇ ਨਾਲ…
ਲਾਈਵ ਅਪਡੇਟ
ਪੰਜਾਬ ਭਾਜਪਾ ਪ੍ਰਧਾਨ ਦੇ ਘਰ ਪ੍ਰਦਰਸ਼ਨ ਦੀਆਂ ਤਿਆਰੀਆਂ, ਕਿਸਾਨਾਂ ਨੇ ਲਗਾਏ ਟੈਂਟ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾ ਰਿਹਾ ਹੈ ਜਥੇਬੰਦੀ ਦੁਆਰਾ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰ ਦਾ ਵੀ ਘਿਰਾਓ ਕੀਤਾ ਜਾ ਰਿਹਾ ਹੈ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਟੈਂਟ ਲਾਏ ਜਾ ਰਹੇ ਹਨ ਅਤੇ ਪੁਲਿਸ ਮੁਸਤੈਦ ਹੈ|
ਕਿਸਾਨ ਅੰਦੋਲਨ ਚ ਬੀਕੇਯੂ ਉਗਰਾਹਾਂ ਦੀ ਹੋਈ ਐਂਟਰੀ
ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਉਗਰਾਹਾਂ ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਗਈ ਹੈ। ਬੀਕੇਯੂ ਉਗਰਾਹਾਂ ਨੇ ਐਮਐਸਪੀ ਅਤੇ ਹੋਰ ਮੰਗਾਂ ਲਈ ਲੜ ਰਹੇ ਗੈਰ-ਸਿਆਸੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਬੀਕੇਯੂ ਉਗਰਾਹਾਂ ਦੇ 5 ਮੈਂਬਰਾਂ ਨੇ ਇੱਕ ਸਾਂਝੀ ਮੀਟਿੰਗ ਵਿੱਚ ਇਹ ਫੈਸਲਾ ਲਿਆ।