Connect with us

Punjab

ਕਿਸਾਨਾਂ ਅੱਜ ਚੰਡੀਗੜ੍ਹ ਵਿਖੇ ਤਿੰਨ ਤਿੰਨ ਦਿਨਾਂ ਲਗਾਇਆ ਧਰਨਾ

Published

on

26 ਨਵੰਬਰ 2023: ਕਿਸਾਨਾਂ ਦੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਤਿੰਨ ਦੀਨਾ ਦਾ ਧਰਨਾ ਲਗਾਇਆ ਗਿਆ ਹੈ| ਜਿਥੇ ਕਿਸਾਨ ਟਰੈਕਟਰਾਂ ਤੇ ਚੰਡੀਗੜ੍ਹ ਪਹੁੰਚ ਰਹੇਹਨ| ਓਥੇ ਹੀ ਪੁਲਿਸ ਪ੍ਰਸ਼ਾਸ਼ਨ ਦੇ ਵੱਲੋਂ ਬੈਰੀਕੇਡ ਲਗਾਏ ਗਏ ਹਨ ਅਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ| ਕਿਸਾਨਾਂ ਦਾ ਧਰਨਾ ਲਗਾਉਣ ਦੀਆਂ ਕੁੱਝ ਮੰਗਾ ਹਨ|

ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ 26 ਤੋਂ 28 ਨਵੰਬਰ ਤੱਕ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਪੰਚਕੂਲਾ ਅਤੇ ਮੋਹਾਲੀ ‘ਚ ਹਜ਼ਾਰਾਂ ਕਿਸਾਨ ਇਕੱਠੇ ਹੋਣਗੇ। ਚੰਡੀਗੜ੍ਹ ਵੱਲ ਮਾਰਚ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਸਾਨ ਰਾਜਪਾਲ ਨੂੰ ਮਿਲ ਕੇ ਆਪਣੀਆਂ ਮੰਗਾਂ ਪੇਸ਼ ਕਰਨਾ ਚਾਹੁੰਦੇ ਹਨ। ਅਜਿਹੇ ‘ਚ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਦੀ ਪੁਲਸ ਨੇ ਕਮਰ ਕੱਸ ਲਈ ਹੈ। ਦੋਵਾਂ ਸੂਬਿਆਂ ਦੀ ਸਰਹੱਦ ‘ਤੇ ਬੈਰੀਕੇਡ ਲਗਾ ਕੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਾਲ ਹੀ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਲਈ ਕਿਹਾ ਗਿਆ ਹੈ।

ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਲਖੀਮਪੁਰੀ ਖੇੜੀ ਦੇ ਦੋਸ਼ੀਆਂ ਖਿਲਾਫ ਕਾਰਵਾਈ, ਬਿਜਲੀ ਬਿੱਲਾਂ ਦੀ ਵਾਪਸੀ, ਕਿਸਾਨਾਂ ਦੇ ਟੈਕਸ ਮੁਆਫ ਕਰਨ, ਖਰਾਬ ਹੋਈਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਆਦਿ ਕਈ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਲਈ ਰਾਜਧਾਨੀ ‘ਚ ਚੱਕਾ ਜਾਮ ਕਰਨਗੇ।