National
ਕਿਸਾਨ ਆਪਣੀ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ‘ਚ ਲਗਾਉਣਗੇ ਪੱਕਾ ਧਰਨਾ

FARMERS PROTEST : ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲਗਾਤਾਰ ਸਰਕਾਰਾਂ ਖਿਲਾਫ਼ ਮੋਰਚੇ ਖੋਲ੍ਹੇ ਜਾ ਰਹੇ ਹਨ। ਹੁਣ ਇੱਕ ਹੋਰ ਮੋਰਚੇ ਦੀ ਤਿਆਰ ਕਿਸਾਨਾਂ ਨੇ ਕਰ ਲਈ ਹੈ। ਇਸ ਦੀ ਜਾਣਕਾਰੀ ਬੀਤੇ ਦਿਨ ਐੱਸਕੇਐੱਮ ਵੱਲੋਂਪ੍ਰੈੱਸ ਕਾਨਫਰੰਸ ਰਾਹੀਂ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਬੂਟਾ ਸਿੰਘ ਬੁਰਜ ਗਿੱਲ, ਰੁਲਦੂ ਸਿੰਘ ਮਾਨਸਾ ਅਤੇ ਬੂਟਾ ਸਿੰਘ ਸ਼ਾਦੀਪੁਰ ਸ਼ਾਮਲ ਹੋਏ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੂੰ ਲੈ ਕੇ ਲਿਆਂਦੇ ਗਏ ਨਵੇਂ ਕੌਮੀ ਖੇਤੀ ਨੀਤੀ ਖਰੜੇ ਨੂੰ ਰੱਦ ਕਰਵਾਉਣ ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ ।
ਕਿਸਾਨ ਨੇ ਫੈਸਲਾ ਲਿਆ ਹੈ ਕਿ 5 ਮਾਰਚ ਤੋਂ ਸੰਯੁਕਤ ਕਿਸਾਨ ਮੋਰਚਾ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਗਾਏਗਾ । ਇਸ ਦੌਰਾਨ ਕਿਸਾਨ ਮੰਗ ਕਰਨਗੇ ਕਿ ਪੰਜਾਬ ਸਰਕਾਰ ਇਸ ਨਵੇਂ ਕੌਮੀ ਖੇਤੀ ਨੀਤੀ ਖਰੜੇ ਨੂੰ ਵਿਧਾਨ ਸਭਾ ਵਿੱਚ ਮਤਾ ਪਾ ਕੇ ਰੱਦ ਕਰੇ। ਇਸ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਨੂੰ ਬਾਸਮਤੀ, ਆਲੂ, ਮੱਕੀ, ਮਟਰ ਅਤੇ ਗੋਭੀ ਆਦਿ ਦੀ ਐੱਮਐੱਸਪੀ ਦਿੱਤੀ ਜਾਵੇ ਅਤੇ ਖਰੀਦ ਯਕੀਨੀ ਬਣਾਏ ਜਾਵੇ।