Punjab
ਕਿਸਾਨ ਅੱਜ 2 ਘੰਟਿਆਂ ਲਈ ਰੋਕਣਗੇ ਰੇਲਾਂ
FARMERS PROTEST : ਅੱਜ ਟਰੇਨ ‘ਚ ਸਫ਼ਰ ਕਰਨ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ । ਅੱਜ ਇੱਕ ਫਿਰ ਤੋਂ ਕਿਸਾਨ ਰੇਲਵੇ ਟਰੈਕ ‘ਤ ਬੈਠ ਕੁੱਝ ਘੰਟਿਆਂ ਲਈ ਧਰਨਾ ਦੇਣਗੇ । ਤੁਹਾਨੂੰ ਦੱਸ ਦੇਈਏ ਕਿ ਇਹ ਧਰਨਾ ਪੰਜਾਬ ਦੇ 18 ਜ਼ਿਲ੍ਹਿਆਂ ‘ਚ ਟ੍ਰੇਨਾਂ ਨੂੰ ਰੋਕ ਕੇ ਧਰਨਾ ਦਿੱਤਾ ਜਾਵੇਗਾ।
ਕਿਸਾਨ ਅੱਜ ਦੋ ਘੰਟਿਆਂ ਲਈ ਰੇਲਵੇ ਟਰੈਕ ਤੇ ਬੈਠ ਕੇ ਧਰਨਾ ਦੇਣਗੇ।ਐੱਮਐੱਸਪੀ ’ਤੇ ਕਾਨੂੰਨੀ ਗਰੰਟੀ ਸਣੇ 12 ਹੋਰ ਹੱਕੀ ਮੰਗਾਂ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਕਦੋਂ ਅਤੇ ਕਿਉਂ ਰੋਕੀਆਂ ਜਾਣਗੀਆਂ ਰੇਲਾਂ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ (ਵੀਰਵਾਰ) ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਰਾਜ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲਾਂ ਰੋਕਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ, ਜੋ ਕਿ ਇੱਕ ਗੈਰ-ਸਿਆਸੀ ਕਿਸਾਨ ਮੋਰਚਾ ਦੇ ਬੈਨਰ ਹੇਠ ਚੱਲੇਗਾ। ਅਜਿਹੇ ‘ਚ ਟਰੇਨਾਂ ‘ਚ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ ਅਤੇ ਜੰਮੂ ਮਾਰਗ ਪ੍ਰਭਾਵਿਤ ਹੋਣਗੇ।
ਅੱਜ ਰੇਲ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦੌਰਾਨ ਕਿਸਾਨ ਸ਼ੰਭੂ ਸਰਹੱਦ ’ਤੇ ਰੇਲ ਰੋਕੋ ਰੋਸ ਪ੍ਰਦਰਸ਼ਨ ਵੀ ਕਰਨਗੇ। ਕਿਸਾਨਾਂ ਦੀਆਂ ਮੁੱਖ ਮੰਗਾਂ ‘ਚ ਲਖੀਮਪੁਰ ਖੇੜੀ ‘ਚ ਹੋਏ ਕਿਸਾਨਾਂ ਦੇ ਕਤਲ ਦੇ ਮਾਮਲੇ ‘ਚ ਇਨਸਾਫ਼, ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਵਰਗੀਆਂ ਪ੍ਰਮੁੱਖ ਮੰਗਾਂ ਨੂੰ ਉਠਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ।