Connect with us

Punjab

ਭਲਕੇ ਪੰਜਾਬ-ਹਰਿਆਣਾ ‘ਚ ਡੀਸੀ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ

Published

on

19 ਨਵੰਬਰ 2023: ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਸਖ਼ਤੀ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮੁੱਦੇ ‘ਤੇ ਲਏ ਗਏ ਫ਼ੈਸਲਿਆਂ ਖ਼ਿਲਾਫ਼ ਲਾਮਬੰਦ ਹੋਣ ਦੀ ਤਿਆਰੀ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਡੀਸੀ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦਾ ਜੁਰਮਾਨਾ ਨਹੀਂ ਭਰਨਾ ਪਵੇਗਾ। ਇਹ ਆਰਡਰ ਵਾਪਸ ਲਿਆ ਜਾਵੇਗਾ।
ਦਰਅਸਲ ਪੰਜਾਬ ‘ਚ ਸਖਤ ਕਾਰਵਾਈ ਕਰਦੇ ਹੋਏ 400 ਦੇ ਕਰੀਬ ਕਿਸਾਨਾਂ ਖਿਲਾਫ ਐੱਫ.ਆਈ.ਆਰ. ਦਰਜ਼ ਕੀਤੀ ਗਈ ਹੈ|