Connect with us

Punjab

SHO ਗੱਬਰ ਸਿੰਘ ਤੇ ਹੋਇਆ ਜਾਨਲੇਵਾ ਹਮਲਾ

Published

on

ਮੋਹਾਲੀ ਦੇ ਮਟੌਰ ਥਾਣੇ ਦੇ SHO ਗੱਬਰ ਸਿੰਘ ‘ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਐੱਸਐੱਚਓ ਕਿਸੇ ਕੰਮ ਲਈ ਰੋਪੜ ਜਾ ਰਿਹਾ ਸੀ। ਜਦੋਂ ਉਹ ਰਸਤੇ ‘ਚ ਮੋਰਿੰਡਾ ਪਹੁੰਚਿਆ ਤਾਂ ਕੁਝ ਲੋਕ ਉਸ ਦਾ ਪਿੱਛਾ ਕਰ ਰਹੇ ਸਨ ਅਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪਤਾ ਲੱਗਾ ਹੈ ਕਿ ਉਕਤ ਹਮਲਾ ਕਿਸੇ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ SHO ਸੁਰੱਖਿਆ ਵਧਾਉਣ ਲਈ ਉਨ੍ਹਾਂ ਨੂੰ ਬੁਲੇਟ ਪਰੂਫ ਗੱਡੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਥਾਣਾ ਭਗਵੰਤਪੁਰ ਰੋਪੜ ਦੀ ਪੁਲਿਸ ਨੇ ਧਾਰਾ 307 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।