Connect with us

Punjab

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕੀਤਾ ਮਾਮਲਾ ਦਰਜ

Published

on

14 ਜਨਵਰੀ 2024: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਫ਼ਤਹਿਗੜ੍ਹ ਸਾਹਿਬ ਦੀ ਥਾਣਾ ਬਡਾਲੀ ਆਲਾ ਸਿੰਘ ਪੁਲਿਸ ਮਾਮਲਾ ਦਰਜ ਕਰ ਲਿਆ ਹੈ, ਕਿਉਂਕਿ ਗਾਇਕ ਸਤਵਿੰਦਰ ਬੁੱਗਾ ਦੇ ਭਰਾ ਦਵਿੰਦਰ ਭੋਲਾ ਵੱਲੋਂ ਉਸ ਦੀ ਪਤਨੀ ਦੀ ਮੌਤ ਦੇ ਕਥਿਤ ਤੌਰ ਤੇ ਦੋਸ਼ ਸਤਵਿੰਦਰ ਬੁੱਗਾ ਤੇ ਲਗਾਏ ਗਏ ਸਨ ਤੇ ਆਖਰਕਾਰ ਲਗਭਗ 20 ਦਿਨਾਂ ਬਾਅਦ ਥਾਣਾ ਬਡਾਲੀ ਆਲਾ ਸਿੰਘ ਵਿੱਚ ਧਾਰਾਵਾਂ 304, 323,341, 506, 34 ਦੇ ਤਹਿਤ ਸਤਵਿੰਦਰ ਬੁੱਗਾ ਅਤੇ ਉਸਦੇ 2 ਹੋਰ ਸਾਥੀਆਂ ਤੇ ਪਰਚਾ ਦਰਜ ਕੀਤਾ ਗਿਆ ਹੈ।

ਜ਼ਿਕਰ ਯੋਗ ਹੈ ਕਿ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਭਰਾ ਦਵਿੰਦਰ ਭੋਲਾ ਦਾ ਜਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਆਪਸੀ ਝਗੜਾ ਚਲਦਾ ਆ ਰਿਹਾ ਸੀ ਜੋ ਕਿ ਕਾਫੀ ਸੋਸ਼ਲ ਮੀਡੀਆ ਤੇ ਸਰਗਰਮ ਵੀ ਰਿਹਾ, 23 ਦਸੰਬਰ ਨੂੰ ਇਹਨਾਂ ਦੋਨਾਂ ਭਰਾਵਾਂ ਦੇ ਝਗੜੇ ਦੌਰਾਨ ਦਵਿੰਦਰ ਭੋਲਾ ਦੀ ਪਤਨੀ ਅਮਰਜੀਤ ਕੌਰ ਦੀ ਮੌਤ ਹੋ ਗਈ, ਜਿਸ ਤੇ ਦਵਿੰਦਰ ਭੋਲਾ ਨੇ ਆਪਣੀ ਪਤਨੀ ਦੀ ਮੌਤ ਦਾ ਜਿੰਮੇਵਾਰ ਕਥਿਤ ਤੌਰ ਤੇ ਸਤਵਿੰਦਰ ਬੁੱਗਾ ਨੂੰ ਦੱਸਿਆ ਅਤੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ, ਪੁਲਿਸ ਦੀ ਕਾਰਵਾਈ ਤੋਂ ਨਾਖੁਸ਼ ਭੋਲਾ ਨੇ ਆਪਣੀ ਪਤਨੀ ਦਾ ਸੰਸਕਾਰ ਤੱਕ ਨਹੀਂ ਕੀਤਾ ਸੀ, ਤੇ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਵੱਖ ਵੱਖ ਧਰਾਵਾਂ ਤਹਿਤ ਸਤਵਿੰਦਰ ਬੁੱਗਾ ਤੇ ਉਸਦੇ ਦੋ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।