Connect with us

Punjab

ਫਲੈਗ ਮਾਰਚ ਕੱਢਦਿਆਂ ਲੋਕਾਂ ਨੂੰ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦਾ ਦਿੱੱਤਾ ਸੁਨੇਹਾ

Published

on

ਸੂਬੇ ਅੰਦਰ ਕਰਫਿਊ ਦੇ ਚਲਦਿਆਂ ਪੰਜਾਬ ਸਰਕਾਰ ਦੇ ਲੌਕ ਡਾਉਨ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਪਾਲਣਾ ਕਰਵਾਉਣ ਲਈ ਅੱਜ ਫਿਰੋਜ਼ਪੁਰ ਵਿੱਚ ਡੀ ਆਈ ਜੀ ਹਰਦਿਆਲ ਸਿੰਘ ਮਾਨ ਦੀ ਅਗਵਾਈ ਹੇਠ ਐਸ ਐਸ ਪੀ ਭੁਪਿੰਦਰ ਸਿੰਘ ਵੱਲੋਂ ਸ਼ਹਿਰ ਵਿੱਚ ਇੱਕ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਦੇ ਹੋਏ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਚੋਂ ਨਾ ਨਿਕਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਦੇਸ਼ ਅੰਦਰ ਜੋ ਵਾਇਰਸ ਫੈਲਿਆ ਹੋਇਆ ਹੈ। ਉਸ ਨਾਲ ਲੜਨ ਲਈ ਤੁਹਾਨੂੰ ਪੁਲਿਸ ਦਾ ਸਾਥ ਦੇਣਾ ਪਵੇਗਾ, ਜੇਕਰ ਤੁਸੀਂ ਪੁਲਿਸ ਦਾ ਸਾਥ ਦੇਵੋਗੇ ਤਾਂ ਹੀ ਇਹ ਵਾਇਰਸ ਖ਼ਤਮ ਹੋਵੇਗਾ।

ਉਨ੍ਹਾਂ ਕਿਹਾ ਲੋਕ ਪੁਲਿਸ ਦਾ ਕਹਿਣਾ ਮੰਨਣ ਅਤੇ ਘਰਾਂ ਚੋਂ ਬਾਹਰ ਨਾ ਨਿਕਲਣ ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਕੋਈ ਲੋੜ ਹੈ ਜਾ ਕੋਈ ਡਾਕਟਰੀ ਸਹਾਇਤਾ ਚਾਹੀਦੀ ਹੈ ਤਾਂ ਉਹ ਆਪ ਬਾਹਰ ਨਿਕਲਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਨਾਲ ਸਪੰਰਕ ਕਰ ਸਕਦਾ ਹੈ, ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੀ ਅਤੇ ਆਪਣੇ ਆਸ ਪਾਸ ਦੀ ਸਫ਼ਾਈ ਰੱਖਣ ਅਤੇ ਬਾਹਰਲੇ ਵਿਅਕਤੀ ਨੂੰ ਮਿਲਣ ਤੋਂ ਗੁਰੇਜ਼ ਕਰਨ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਲੋਕ ਝੂਠੀਆਂ ਅਫਵਾਹਾਂ ਤੋਂ ਬਚਣ ਅਤੇ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ ਤਾਂ ਹੀ ਇਸ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇਗਾ।