Corona Virus
ਫਿਰੋਜ਼ਪੁਰ ਜ਼ਿਲ੍ਹੇ ਦੀਆਂ ਕਈ ਅਨਾਜ਼ ਮੰਡੀਆਂ ਵਿੱਚ ਛਾਇਆ ਸੰਨਾਟਾ

ਸੂਬੇ ਅੰਦਰ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਸੁਰੂ ਕਰ ਦਿੱਤੀ ਗਈ ਹੈ ਜੇਕਰ ਗੱਲ ਕਰੀਏ ਜ਼ਿਲ੍ਹਾ ਫਿਰੋਜ਼ਪੁਰ ਦੀ ਤਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਦੀਆਂ ਅਨਾਜ ਮੰਡੀਆਂ ਵਿੱਚ ਹਾਲੇ ਸੰਨਾਟਾ ਛਾਇਆ ਹੋਇਆ ਹੈ। ਬੇਸੱਕ ਪੰਜਾਬ ਸਰਕਾਰ ਵੱਲੋਂ ਕੁੱਝ ਦਿਨ ਪਹਿਲਾਂ ਕਿਸਾਨਾਂ ਅਤੇ ਆੜਤੀਆਂ ਲਈ ਪਾਸ ਦੇ ਨਾਲ ਨਾਲ ਕਈ ਹੋਰ ਸਹੂਲਤਾਂ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ ਅੱਜ ਜਦੋਂ ਸਾਡੀ ਟੀਮ ਵੱਲੋਂ ਫਿਰੋਜ਼ਪੁਰ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੋਰਾ ਕੀਤਾ ਗਿਆ ਤਾਂ ਗੱਲਬਾਤ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਸਰਕਾਰ ਉਸ ਤੇ ਪੂਰਾ ਨਹੀਂ ਉਤਰ ਰਹੀ ਨਾ ਤਾਂ ਕਿਸਾਨਾਂ ਨੂੰ ਹਾਲੇ ਤੱਕ ਪਾਸ ਮਿਲ ਰਹੇ ਹਨ ਅਤੇ ਨਾ ਹੀ ਆੜਤੀਆਂ ਨੂੰ ਜਿਸ ਨਾਲ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਦੱਸਿਆ ਕਿ ਉਹ ਆਪਣੀ ਫਸਲ ਵੱਢ ਕੇ ਟਰਾਲੀਆਂ ਭਰੀ ਬੈਠੇ ਹਨ ਪਰ ਉਨ੍ਹਾਂ ਨੂੰ ਹਾਲੇ ਤੱਕ ਪਾਸ ਨਹੀਂ ਮਿਲ ਰਹੇ ਉਨ੍ਹਾਂ ਕਿਹਾ ਜਿਨ੍ਹਾਂ ਨੂੰ ਥੋੜੇ ਬਹੁਤੇ ਪਾਸ ਦਿੱਤੇ ਵੀ ਹਨ ਉਨ੍ਹਾਂ ਤੇ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਕਰਫਿਊ ਦੇ ਨਾਲ ਨਾਲ ਕਿਸਾਨਾਂ ਦੀ ਫਸਲ ਵੱਲ ਵੀ ਧਿਆਨ ਦੇਵੇ ਅਤੇ ਕਿਸਾਨਾਂ ਨੂੰ ਕੁੱਝ ਛੋਟ ਦਿੱਤੀ ਜਾਵੇ ਤਾਂ ਜੋ ਕਿਸਾਨ ਆਪਣੀ ਫਸਲ ਬਿਨਾਂ ਕਿਸੇ ਪਾਬੰਦੀ ਦੇ ਮੰਡੀ ਵਿੱਚ ਲਿਆ ਸਕਣ।