Connect with us

Uncategorized

ਲੁਧਿਆਣਾ ਜਵਾਹਰ ਨਗਰ ਕੈਂਪ ‘ਚ ਹੋਈ ਲੜਾਈ,ਪੁਲਿਸ ਨੂੰ ਵੀ ਨਹੀਂ ਬਖਸ਼ਿਆ

ਲੁਧਿਆਣਾ ਦੇ ਜਵਾਹਰ ਨਗਰ ਕੈਂਪ ‘ਚ ਬੀਤੀ ਰਾਤ ਹੋਇਆ ਝਗੜਾ ,ਦੋ ਧਿਰਾਂ ਵਿਚਕਾਰ ਹੋਈ ਹੱਥੋ-ਪਾਈ

Published

on

ਲੁਧਿਆਣਾ ਦੇ ਜਵਾਹਰ ਨਗਰ ਕੈਂਪ ‘ਚ ਬੀਤੀ ਰਾਤ ਹੋਇਆ ਝਗੜਾ 
ਦੋ ਧਿਰਾਂ ਵਿਚਕਾਰ ਹੋਈ ਹੱਥੋ-ਪਾਈ 
ਇੱਕ ਪੁਲਿਸ ਵਾਲਾ ਇਸ ਘਟਨਾ ‘ਚ ਹੋਇਆ ਜ਼ਖਮੀ 

ਲੁਧਿਆਣਾ,3 ਸਤੰਬਰ :(ਸੰਜੀਵ ਸੂਦ) ਪੰਜਾਬ ਵਿੱਚ ਹਰ ਰੋਜ ਦੋ ਧਿਰਾਂ ਵਿਚਕਾਰ ਲੜਾਈ ਅਤੇ ਗੈਂਗ ਵਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਲੁਧਿਆਣਾ ਦੇ ਜਵਾਹਰ ਨਗਰ ਕੈਂਪ ਵਿੱਚ ਬੀਤੀ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ,ਜਦੋਂ ਦੋ ਧਿਰਾਂ ਵਿਚਾਲੇ ਝਗੜਾ ਹੋਇਆ। ਇਸ ਝਗੜੇ ਦੌਰਾਨ ਇੱਕ ਪੁਲਿਸ ਅਧਿਕਾਰੀ ਵੀ ਜ਼ਖਮੀਂ ਹੋ ਗਿਆ ਜਿਸ ਨੂੰ ਲੁਧਿਆਣਾ ਦੇ ਸਿਵਿਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਤੇ ਇਲਜ਼ਾਮ ਲਗਾਇਆ ਜਾ ਰਿਹਾ ਹੈ। ਜਦੋਂ ਕਿ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 
ਇਸ ਝਗੜੇ ਨੂੰ ਕੁਝ ਲੋਕਾਂ ਨੇ ਆਪਣੇ ਅੱਖੀਂ ਦੇਖਿਆ,ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦੇ ਵੀ ਸੱਟਾਂ ਵੱਜੀਆਂ ਨੇ ਜਿਸ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਦੇ ਮੁਹੱਲੇ ਵਿੱਚ ਰਹਿਣ ਵਾਲੇ ਕੁਝ ਨੌਜਵਾਨਾਂ ਵੱਲੋਂ ਇਹ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਦੇ ਵੀ ਸੱਟਾਂ ਵੱਜੀਆਂ ਨੇ, ਪ੍ਰਤੱਖਦਰਸ਼ੀਆਂ ਨੇ ਕਿਹਾ ਕਿ ਜਦੋਂ ਪੁਲਿਸ ਮੁਲਾਜ਼ਮ ਨੂੰ ਨਹੀਂ ਬਖਸ਼ਿਆ ਤਾਂ ਹੋਰ ਕਿਸੇ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ। ਜਦਕਿ ਦੂਜੇ ਪਾਸੇ ਦੂਜੀ ਧਿਰ ਦੇ ਜ਼ਖਮੀ ਹੋਏ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਨੂੰ ਘੇਰਿਆ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਪਰ ਪੁਲਿਸ ਵੱਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। 
ਉਧਰ ਦੂਜੇ ਪਾਸੇ ਮੌਕੇ ਤੇ ਪਹੁੰਚੇ ਸਬ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਦੋ ਧਿਰਾਂ ਵਿੱਚ ਲੜਾਈ ਹੋਈ ਹੈ ਅਤੇ ਇਸ ਸਬੰਧੀ ਜਾਂਚ ਕਰਨ ਪਹੁੰਚੀ ਪੁਲਿਸ ਪਾਰਟੀ ਤੇ ਵੀ ਹਮਲਾ ਹੋਇਆ ਹੈ। ਜਿਸ ਵਿੱਚ ਇਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। 
Continue Reading
Click to comment

Leave a Reply

Your email address will not be published. Required fields are marked *