Connect with us

National

ਸੁਪਰੀਮ ਕੋਰਟ ‘ਚ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਖ਼ਿਲਾਫ਼ ਪਟੀਸ਼ਨ ਦਾਇਰ

Published

on

5 ਸਤੰਬਰ 2023:  ਲਖਨਊ ਦੇ ਵਕੀਲ ਅਸ਼ੋਕ ਪਾਂਡੇ ਨੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਮੋਦੀ ਸਰਨੇਮ ਕੇਸ ਵਿੱਚ ਗੁਜਰਾਤ ਦੀ ਇੱਕ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 24 ਮਾਰਚ ਨੂੰ ਰਾਹੁਲ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ 4 ਅਗਸਤ ਨੂੰ ਸੁਪਰੀਮ ਕੋਰਟ ਨੇ ਰਾਹੁਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਲੋਕ ਸਭਾ ਸਕੱਤਰੇਤ ਨੇ 7 ਅਗਸਤ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਸੀ।