Connect with us

National

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਮੋਦੀ ਸਰਕਾਰ ਦੀ ਤੀਜੀ ਪਾਰੀ ਦਾ ਪਹਿਲਾ ਬਜਟ

Published

on

BUDGET 2024 : 23 ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 7ਵਾਂ ਬਜਟ ਪੇਸ਼ ਕਰੇਗੀ। ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਸ਼ੇਅਰ ਬਾਜ਼ਾਰ ‘ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਣਗੇ। ਅੱਜ ਬਜਟ ਭਾਸ਼ਣ ‘ਚ ਅਜਿਹੇ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ, ਜਿਸ ਦਾ ਸਿੱਧਾ ਅਸਰ ਸ਼ੇਅਰ ਬਾਜ਼ਾਰ ‘ਤੇ ਪਵੇਗਾ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੌਨਸੂਨ ਸੈਸ਼ਨ ਦੌਰਾਨ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾ ਨਿਰਮਲਾ ਸੀਤਾਰਮਨ ਨੇ ਇਸੇ ਸਾਲ ਫ਼ਰਵਰੀ ਮਹੀਨੇ ਦੌਰਾਨ ਦੂਜੇ ਕਾਰਜਕਾਲ ਦਾ ਅੰਤ੍ਰਿਮ ਬਜਟ ਪੇਸ਼ ਕੀਤਾ ਸੀ।ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤੀਜੀ ਵਾਰ ਬਣੀ ਐੱਨਡੀਏ ਗਠਜੋੜ ਦੀ ਸਰਕਾਰ ਦਾ ਪਹਿਲਾ ਬਜਟ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਯਾਨੀ 23 ਜੁਲਾਈ ਨੂੰ ਲੋਕ ਸਭਾ ਵਿਚ ਕੇਂਦਰੀ ਬਜਟ ਪੇਸ਼ ਕਰਨਗੇ। ਬਜਟ ਉੱਤੇ ਵਿਚਾਰ ਚਰਚਾ ਲਈ ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਤੇ ਰਾਜ ਸਭਾ ਲਈ 20-20 ਘੰਟੇ ਦਾ ਸਮਾਂ ਰੱਖਿਆ ਗਿਆ ਹੈ।

ਲੋਕ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਨੇ ਰੇਲ, ਸਿੱਖਿਆ, ਸਿਹਤ, ਐੱਮਐੱਸਐੱਮਈ ਅਤੇ हुछ ਪ੍ਰੋਸੈਸਿੰਗ ਮੰਤਰਾਲਿਆਂ ਇਲਾਵਾ ਤੋਂ ਹੋਰ ਮੰਤਰਾਲਿਆਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂਦੀ ਜਾਣਕਾਰੀ ਮੁਤਾਬਕ ਰਾਜ ਸਭਾ ਵਿਚ ਨਮਿੱਤਣ ਤੇ ਵਿੱਤ ਬਿਲਾਂ ‘ਤੇ ਅੱਠ ਘੰਟਿਆਂ ਦੇ ਕਰੀਬ ਚਰਚਾ ਹੋ ਸਕਦੀ ਹੈ ਜਦੋਂ ਕਿ ਚਾਰ ਮੰਤਰਾਲਿਆਂ ਬਾਰੇ ਚਾਰ- ਚਾਰ ਘੰਟੇ ਦੀ ਡਿਬੇਟ ਹੋਵੇਗੀ। ਕੇਂਦਰੀ ਬਜਟ ‘ਤੇ ਬਹਿਸ ਲਈ ਕੁੱਲ 20-20 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਾਲੀ ਬੀਏਸੀ ਨੇ ਸੈਸ਼ਨ ਦੇ ਏਜੰਡੇ ਬਾਰੇ ਫੈਸਲਾ ਕੀਤਾ ਜਦਕਿ ਕੁਝ ਵਿਰੋਧੀ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜ ਮੰਤਰਾਲਿਆਂ ਤੇ ਗਰਾਂਟਾਂ ਦੀ ਮੰਗ ਸਬੰਧੀ ਉਨ੍ਹਾਂ ਨਾਲ ਜੁੜੇ ਕਈ ਮਾਮਲਿਆਂ ‘ਤੇ ਚਰਚਾ ਕਰਨ ਦੀ ਇਜਾਜ਼ਤ ਮਿਲੇਗੀ |