Punjab
ਜਾਣੋੋ ਕਿਵੇਂ ਬੀਤੀ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਜੇਲ੍ਹ ‘ਚ ਪਹਿਲੀ ਰਾਤ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਆਖਰਕਾਰ ਸ਼ੁੱਕਰਵਾਰ ਸ਼ਾਮ ਨੂੰ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ। ਸਿੱਧੂ ਕੱਪੜਿਆਂ ਨਾਲ ਭਰਿਆ ਬੈਗ ਲੈ ਕੇ ਅਦਾਲਤ ਪੁੱਜੇ ਸਨ। ਅਦਾਲਤ ਜਾਣ ਸਮੇਂ ਸਿੱਧੂ ਨੇ ਕਿਸੇ ਨਾਲ ਗੱਲ ਨਹੀਂ ਕੀਤੀ। ਜਿਵੇਂ ਹੀ ਉਸ ਨੇ ਆਤਮ ਸਮਰਪਣ ਕੀਤਾ, ਪੁਲਿਸ ਨੇ ਸਿੱਧੂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ।
ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਨੂੰ ਪਟਿਆਲਾ ਜੇਲ੍ਹ ਦੇ ਵਾਰਡ ਨੰਬਰ 10 ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੇ ਆਪਣੀ ਪਹਿਲੀ ਰਾਤ ਬਿਨਾਂ ਨੀਂਦ ਦੇ ਬਿਤਾਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਸ਼ੁੱਕਰਵਾਰ ਰਾਤ ਦਾ ਖਾਣਾ ਨਹੀਂ ਖਾਧਾ। ਸਿੱਧੂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਦਾਲ-ਰੋਟੀ ਖਾਣ ਤੋਂ ਇਨਕਾਰ ਕਰ ਦਿੱਤਾ। ਸਿੱਧੂ ਲਈ ਖਾਣੇ ਦਾ ਕੋਈ ਖਾਸ ਪ੍ਰਬੰਧ ਨਹੀਂ ਹੈ। ਜੇ ਡਾਕਟਰ ਕਿਸੇ ਖਾਸ ਭੋਜਨ ਦੀ ਸਿਫ਼ਾਰਸ਼ ਕਰਦਾ ਹੈ, ਤਾਂ ਉਹ ਜੇਲ੍ਹ ਦੀ ਕੰਟੀਨ ਤੋਂ ਖਰੀਦ ਸਕਦਾ ਹੈ। ਲੱਖਾਂ ਰੁਪਏ ਕਮਾਉਣ ਵਾਲੇ ਨਵਜੋਤ ਸਿੱਧੂ ਨੂੰ 3 ਮਹੀਨੇ ਬਿਨਾਂ ਤਨਖਾਹ ਤੋਂ ਕੰਮ ਕਰਨਾ ਪਵੇਗਾ। ਜੇਲ੍ਹ ਵਿੱਚ ਕੰਮ ਕਰਨ ਲਈ 90 ਰੁਪਏ ਦਿਹਾੜੀ ਮਿਲਦੀ ਹੈ ਪਰ ਨਵੇਂ ਕੈਦੀ ਲਈ ਇੱਕ ਤੋਂ ਤਿੰਨ ਮਹੀਨੇ ਦੀ ਟਰੇਨਿੰਗ ਦਾ ਸਮਾਂ ਹੁੰਦਾ ਹੈ ਅਤੇ ਇਸ ਦੌਰਾਨ ਮਜ਼ਦੂਰੀ ਨਹੀਂ ਦਿੱਤੀ ਜਾਂਦੀ।