International
ਕੈਨੇਡਾ ਦੇ ਵੱਲੋਂ ਪੀ.ਆਰ ਵੀਜ਼ੇ ਖੋਲਣ ਦੌਰਾਨ ਜਾਣੋ ਕਿੰਨੇ ਲੋਕ ਸਕਣਗੇ ਫਾਇਦਾ
ਦੁਨੀਆ ਭਰ ਵਿਚ ਪ੍ਰਵਾਸੀਆਂ ਦੀ ਪਹਿਲੀ ਪਸੰਦ ਕੈਨੇਡਾ ਨੇ ਵੱਡਾ ਐਲਾਨ ਕੀਤਾ ਹੈ। ਇਸ ਨਾਲ ਕੈਨੇਡਾ ਜਾਣ ਤੇ ਉੱਥੇ ਪੱਕੇ ਹੋਣ ਦੇ ਚਾਹਵਾਨਾਂ ਨੂੰ ਫਾਇਦਾ ਹੋਵੇਗਾ। ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਇਹ ਨਾਗਰਿਕਤਾ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ। ਕੈਨੇਡਾ ਸਰਕਾਰ ਨੇ 6 ਮਈ ਤੋਂ ਪੀ.ਆਰ. ਵੀਜ਼ੇ ਮਤਲਬ ਸਥਾਈ ਵਸਨੀਕ ਬਣਨ ਸੰਬੰਧੀ ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ਜਿਹੜੇ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਜਲਦੀ ਤੋਂ ਜਲਦੀ ਆਨਲਾਈਨ ਅਪਲਾਈ ਕਰਨ। ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ।ਇਸ ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਾਭ ਵਿਦੇਸ਼ੀ ਵਿਦਿਆਰਥੀਆਂ ਨੂੰ ਹੋਵੇਗਾ। ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ, 2021 ਤੋਂ ਸ਼ੁਰੂ ਹੋਵੇਗੀ ਅਤੇ 5 ਨਵੰਬਰ, 2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ।