Connect with us

Business

ਜਾਣੋ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਿੰਨਾ ਹੋਇਆ ਵਾਧਾ

Published

on

lpg cylinder

ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਚਕਾਰ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਤੇਲ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ਅਤੇ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਇਸ ਨਵੇਂ ਵਾਧੇ ਦੀ ਗੱਲ ਕਰੀਏ ਤਾਂ ਇਸ ਤੋਂ ਬਾਅਦ ਜਿਥੇ ਘਰੇਲੂ ਗੈਸ ਸਿਲੰਡਰ 25.50 ਰੁਪਏ ਮਹਿੰਗਾ ਹੋ ਗਿਆ ਹੈ, ਉਥੇ ਵਪਾਰਕ ਸਿਲੰਡਰ ਦੀ ਕੀਮਤ ਵਿਚ 84 ਰੁਪਏ ਦਾ ਵਾਧਾ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ 1 ਜੂਨ ਨੂੰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਸੀ। ਪਰ 19 ਕਿੱਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 122 ਰੁਪਏ ਘੱਟ ਕੇ 1488.50 ਰੁਪਏ ਪ੍ਰਤੀ ਸਿਲੰਡਰ ਹੋ ਗਈ। 1 ਮਈ ਨੂੰ ਗੈਸ ਕੰਪਨੀਆਂ ਨੇ ਵਪਾਰਕ ਵਰਤੋਂ ਵਿਚ ਆਉਣ ਵਾਲੇ 19 ਕਿਲੋ ਗੈਸ ਸਿਲੰਡਰ ਦੀ ਕੀਮਤ ਵਿਚ 45 ਰੁਪਏ ਦੀ ਕਟੌਤੀ ਕੀਤਾ ਸੀ। ਜਿਸ ਕਾਰਨ ਇਸ ਦੀਆਂ ਕੀਮਤਾਂ ਘੱਟ ਕੇ 1610.50 ਰੁਪਏ ‘ਤੇ ਆ ਗਈਆਂ ਸਨ। ਇਸ ਦੇ ਨਾਲ ਹੀ ਅਪ੍ਰੈਲ ਦੀ ਸ਼ੁਰੂਆਤ ਵਿਚ ਘਰੇਲੂ ਰਸੋਈ ਗੈਸ 10 ਰੁਪਏ ਸਸਤਾ ਕਰ ਦਿੱਤੀ ਗਈ ਸੀ।