Connect with us

International

ਜਾਣੋ ਕਿਥੇ ਵੈਕਸੀਨ ਲਗਵਾਉਣ ਤੇ ਮਿਲੇਗੀ ਮੁਫ਼ਤ ਬੇਅਰ

Published

on

free vaccination

ਕੋਰੋਨਾ ਮਹਾਂਮਾਰੀ ਕਾਰਨ ਇਸ ਦਾ ਖੋਫ ਹਾਲੇ ਵੀ ਸਾਰੇ ਦੇਸ਼ ‘ਚ ਫੈਲੀਆ ਹੋਈਆ ਹੈ। ਇਸ ਨੂੰ ਖਤਮ ਕਰਨ ਲਈ ਹਰ ਜਗ੍ਹਾਂ ਸਭ ਤਰਲੇ ਕਰ ਰਹੇ ਹਨ। ਕਈ ਥਾਵਾਂ ਤੇ ਲਾਕਡਾਊਨ ਲਗਾਈਆ ਜਾ ਰਿਹਾ ਹੈ। ਤੇ ਕਈ ਜਗ੍ਹਾਂ ਤੇ ਤੇਜ਼ੀ ਨਾਲ ਵੈਕਸੀਨੇਸ਼ਨ ਲਗਾ ਕੇ ਕੋਰੋਨਾ ਦਾ ਖ਼ਤਰਾ ਘੱਟ ਕੀਤਾ ਜਾ ਰਿਹਾ ਹੈ। ਅਲਗ ਅਲਗ ਤਰੀਕੇ ਨਾਲ ਹਰ ਕੋਈ ਇਸ ਨੂੰ ਘੱਟ ਕਰਨ ਲਈ ਯਤਨ ਕਰ ਰਿਹਾ ਹੈ। ਇਸ ਨੂੰ ਲੈ ਕੇ ਆਮ ਲੋਕਾਂ ਵਿਚਕਾਰ ਕਈ ਗਲਤ ਧਾਰਨਾਵਾਂ ਬਣੀਆਂ ਹੋਈਆ ਹਨ। ਜਿਵੇਂ ਕਿ ਵੈਕਸੀਨ ਨੂੰ ਲੈ ਕੇ ਲੋਕਾਂ ‘ਚ ਡਰ ਵੱਧ ਰਿਹਾ ਹੈ। ਇਹ ਡਰ ਇਸ ਲਈ ਵੱਧ ਰਿਹਾ ਹੈ ਕਿਉਂਕਿ ਲੋਕਾਂ ਮੁਤਾਬਕ ਇਸ ਨੂੰ ਲਗਵਾਉਣ ਨਾਲ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਪਰ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਅਜਿਹਾ ਕੁਝ ਵੀ ਨਹੀਂ ਹੈ। ਇਸ ਲਈ ਅਮਰੀਕਾ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਵੈਕਸੀਨ ਲਗਾਉਣ ਵਾਲੀਆਂ ਨੂੰ ਨਾਲ ਫ੍ਰੀ ਬੇਅਰ ਦੇਣ ਦਾ ਆਫਰ ਦਿੱਤਾ ਗਿਆ ਹੈ।  ਵ੍ਹਾਈਟ ਹਾਊਸ ਨੇ ਕਿਹਾ ਕਿ ਵੈਕਸੀਨ ਲਗਵਾਉਣ ਦੇ ਬਦਲੇ ਲੋਕਾਂ ਨੂੰ ਮੁਫ਼ਤ ਬੀਅਰ ਦਿੱਤੀ ਜਾਵੇਗੀ।

ਵ੍ਹਾਈਟ ਹਾਊਸ ਨੇ ਬੀਅਰ ਬਣਾਉਣ ਵਾਲੀ ਕੰਪਨੀ Anheuser-Busch ਨਾਲ ਮਿਲ ਕੇ ਇਹ ਪਹਿਲੀ ਸ਼ੁਰੂਆਤ ਕੀਤੀ ਹੈ। ਅਮਰੀਕਾ ‘ਚ ਰਾਸ਼ਟਰਪਤੀ ਜੋਅ ਬਾਈਡਨ ਨੇ ‘ਮੰਥ ਆਫ ਐਕਸ਼ਨ’ ਦਾ ਐਲਾਨ ਕੀਤਾ ਹੈ। ਇਸ ਰਾਹੀਂ ਅਮਰੀਕੀ ਸਰਕਾਰ 4 ਜੁਲਾਈ ਤੋਂ ਪਹਿਲਾਂ ਜ਼ਿਆਦਾ ਤੋਂ ਜ਼ਿਆਦਾ ਨਾਗਰਿਕਾਂ ਨੂੰ ਵੈਕਸੀਨ ਲਗਵਾਉਣਾ ਚਾਹੁੰਦੀ ਹੈ। ਰਾਸ਼ਟਰਪਤੀ ਜੋਅ ਬਾਇਡਨ ਚਾਹੁੰਦੇ ਹਨ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਦੇਸ਼ ਦੀ 70 ਫੀਸਦੀ ਆਬਾਦੀ ਨੂੰ ਘੱਟ-ਘਟੋਂ ਵੈਕਸੀਨ ਦੀ ਪਹਿਲੀ ਖੁਰਾਕ ਲੱਗ ਜਾਵੇ। ਅਮਰੀਕਾ ਦੀ 62.8 ਫੀਸਦੀ ਵਿਅਸਕ ਆਬਾਦੀ ਨੂੰ ਟੀਕੇ ਦੀ ਘੱਟ ਤੋਂ ਘੱਟ ਇਕ ਖੁਰਾਕ ਲੱਗ ਗਈ ਹੈ। 13.36 ਕਰੋੜ ਲੋਕਾਂ ਨੂੰ ਵੈਕਸੀਨ ਦੇ ਦੋਵਾਂ ਡੋਜ਼ ਲੱਗ ਚੁੱਕੀਆਂ ਹਨ।