Punjab
ਜਲੰਧਰ ‘ਚ ਟਰੇਨ ਰੋਕਣ ਵਾਲੇ 350 ਕਿਸਾਨਾਂ ਖਿਲਾਫ FIR

26 ਨਵੰਬਰ 2023: ਜਲੰਧਰ ‘ਚ ਗੰਨੇ ਦੇ ਰੇਟ ‘ਚ ਵਾਧੇ ਨੂੰ ਲੈ ਕੇ ਜੰਮੂ-ਰਾਸ਼ਟਰੀ ਮਾਰਗ ਅਤੇ ਰੇਲਵੇ ਟ੍ਰੈਕ ਜਾਮ ਕਰਨ ਵਾਲੇ ਕਿਸਾਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। 24 ਨਵੰਬਰ ਨੂੰ ਰੇਲਵੇ ਟਰੈਕ ‘ਤੇ ਪ੍ਰਦਰਸ਼ਨ ਦੌਰਾਨ 182 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਸਨ। ਰੇਲਵੇ ਵਿਭਾਗ ਦੀ ਸ਼ਿਕਾਇਤ ਵਿੱਚ ਆਰਪੀਐਫ ਥਾਣੇ ਵਿੱਚ 2 ਕਿਸਾਨਾਂ ਅਤੇ 348 ਕਿਸਾਨਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।ਇਸ ਦੀ ਪੁਸ਼ਟੀ ਆਰਪੀਐਫ ਥਾਣਾ ਜਲੰਧਰ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਕੀਤੀ ਹੈ।