National
ਸਾਬਕਾ ਕ੍ਰਿਕਟ ਖਿਡਾਰੀ ਵਿਨੋਦ ਕਾਂਬਲੀ ‘ਤੇ ਦਰਜ ਹੋਈ FIR, ਪਤਨੀ ਨੇ ਲਾਏ ਕੁੱਟਮਾਰ ਦੇ ਦੋਸ਼

ਵਿਨੋਦ ਕਾਂਬਲੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਉਨ੍ਹਾਂ ਦੀ ਪਤਨੀ ਨੇ ਉਹਨਾਂ ਖਿਲਾਫ਼ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਨੇ ਸ਼ਰਾਬ ਦੇ ਨਸ਼ੇ ਵਿੱਚ ਉਹਨਾਂ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਅਤੇ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਦੱਸ ਦੇਈਏ ਵਿਨੋਦ ਕੰਬਲੀ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿਗਜ ਖਿਡਾਰੀ ਤੇ ਨਸ਼ੇ ਦੀ ਹਾਲਤ ਚ ਆਪਣੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਹਨ
ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁੰਬਈ ਪੁਲਿਸ ਨੇ ਆਈਪੀਸੀ ਦੀ ਧਾਰਾ 324 ਅਤੇ 504 ਦੇ ਤਹਿਤ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਾਂਬਲੀ ਦੀ ਪਤਨੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਨੂੰ ਦੁਪਹਿਰ 1 ਤੋਂ 1.30 ਵਜੇ ਦੇ ਦਰਮਿਆਨ ਵਾਪਰੀ ਜਦੋਂ ਕਾਂਬਲੀ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ‘ਚ ਬਾਂਦਰਾ ਸਥਿਤ ਉਨ੍ਹਾਂ ਦੇ ਫਲੈਟ ‘ਤੇ ਪਹੁੰਚਿਆ ਅਤੇ ਉਸ ਨਾਲ ਬਦਸਲੂਕੀ ਕੀਤੀ। ਇਸ ਤੋਂ ਬਾਅਦ ਉਹ ਭੱਜ ਕੇ ਰਸੋਈ ‘ਚ ਗਿਆ ਅਤੇ ਕੁਕਿੰਗ ਪੈਨ ਦਾ ਹੈਂਡਲ ਫੜ ਕੇ ਮੇਰੇ ਵੱਲ ਸੁੱਟ ਦਿੱਤਾ। ਜਿਸ ਮਗਰੋਂ ਉਸ ਨੇ ਪੁਲਿਸ ਚ ਸ਼ਿਕਾਇਤ ਦਰਜ ਕਰਵਾਈ