Punjab
ਕਪੂਰਥਲਾ ‘ਚ 150 ਝੁੱਗੀਆਂ ਨੂੰ ਲੱਗੀ ਅੱਗ

6 ਨਵੰਬਰ 2023: ਕਪੂਰਥਲਾ ‘ਚ ਰੇਲ ਕੋਚ ਫੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਦਰਜਨਾਂ ਝੁੱਗੀਆਂ ਨੂੰ ਅੱਗ ਲੱਗ ਗਈ। ਘਟਨਾ ਐਤਵਾਰ ਯਾਨੀ ਕਿ ਬੀਤੀ ਰਾਤ 8 ਵਜੇ ਦੀ ਹੈ। ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਕਪੂਰਥਲਾ ਫਾਇਰ ਬ੍ਰਿਗੇਡ, ਆਰਸੀਐਫ ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਫਾਇਰ ਬ੍ਰਿਗੇਡ ਦੀਆਂ ਕਰੀਬ 11 ਪਾਣੀ ਦੀਆਂ ਗੱਡੀਆਂ ਦੀ ਮਦਦ ਨਾਲ ਰਾਤ 11 ਵਜੇ ਦੇ ਕਰੀਬ ਅੱਗ ‘ਤੇ ਕਾਬੂ ਪਾਇਆ ਗਿਆ।ਓਥੇ ਦੱਸ ਦੇਈਏ ਕਿ ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ।