ਚੰਡੀਗੜ੍ਹ ਦੇ ਸੈਕਟਰ 33 ‘ਚ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਗੋਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਸ਼ਰਾਬ ਦੇ ਠੇਕੇਦਾਰ ਦੀ ਪਹਿਚਾਣ ਅਰਵਿੰਦਰ ਸਿੰਗਲਾ ਵਜੋਂ ਹੋਈ ਹੈ। ਮੌਕੇ ‘ਤੇ ਐਸਐਸਪੀ ਸਮੇਤ ਖੁਫੀਆ ਵਿਭਾਗ ਦੇ ਅਧਿਕਾਰੀਆਂ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।