Connect with us

International

ਕੈਨੇਡਾ ‘ਚ ਇਸ ਪੰਜਾਬੀ ਗਾਇਕ ਦੇ ਘਰ ‘ਤੇ ਚੱਲੀਆਂ ਗੋਲੀਆਂ

Published

on

ਵੱਡੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ’ਤੇ ਅਣਪਛਾਤੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਵੀਰ ਦਵਿੰਦਰ ਆਪਣੇ ਰਿਹਾਇਸ਼ੀ ਘਰ ਵਿੱਚ ਮੌਜੂਦ ਸਨ। ਅਚਾਨਕ ਘਰ ਦੇ ਬਾਹਰੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਇਲਾਕੇ ਦੇ ਲੋਕਾਂ ਵਿੱਚ ਘਬਰਾਹਟ ਫੈਲ ਗਈ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਇਸ ਘਟਨਾ ਕਾਰਨ ਸਨਸਨੀ ਵਾਲਾ ਮਾਹੌਲ ਬਣ ਗਿਆ ਹੈ।