National
ਜੰਮੂ ‘ਚ ਪਾਕਿਸਤਾਨ ਵੱਲੋਂ ਹੋਈ ਗੋਲੀਬਾਰੀ, ਬੀਐਸਐਫ ਦਾ ਇੱਕ ਜਵਾਨ ਤੇ ਚਾਰ ਨਾਗਰਿਕ ਜ਼+ਖ਼+ਮੀ..

27 ਅਕਤੂਬਰ 2023: ਪਾਕਿਸਤਾਨ ਨੇ ਜੰਮੂ ਦੇ ਅਰਨੀਆ ਅਤੇ ਆਰਐਸ ਪੁਰਾ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਰੇਂਜਰਾਂ ਨੇ 26 ਅਕਤੂਬਰ ਦੀ ਰਾਤ 8 ਵਜੇ ਅੰਤਰਰਾਸ਼ਟਰੀ ਸਰਹੱਦ ‘ਤੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਬੀਐਸਐਫ ਜਵਾਨ ਅਤੇ ਚਾਰ ਨਾਗਰਿਕ ਜ਼ਖ਼ਮੀ ਹੋ ਗਏ।
ਬੀਐਸਐਫ ਦੇ ਇੱਕ ਅਧਿਕਾਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਪਾਕਿਸਤਾਨ ਨੇ ਪੰਜ ਭਾਰਤੀ ਚੌਕੀਆਂ ‘ਤੇ ਗੋਲੀਬਾਰੀ ਕੀਤੀ। ਸੂਤਰਾਂ ਮੁਤਾਬਕ ਪਾਕਿਸਤਾਨ ਰੇਂਜਰਾਂ ਨੇ ਰਿਹਾਇਸ਼ੀ ਇਲਾਕਿਆਂ ‘ਚ ਮੋਰਟਾਰ ਦੇ ਗੋਲੇ ਵੀ ਦਾਗੇ। ਇਸ ਕਾਰਨ ਮਕਾਨਾਂ ਦੀਆਂ ਕੰਧਾਂ ਢਹਿ ਗਈਆਂ।
ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਖਮੀ ਸਿਪਾਹੀ ਨੂੰ ਵਿਸ਼ੇਸ਼ ਇਲਾਜ ਲਈ ਜੰਮੂ ਦੇ ਜੀਐਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਿਛਲੇ 10 ਦਿਨਾਂ ਵਿੱਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀ ਇਹ ਦੂਜੀ ਘਟਨਾ ਹੈ।
ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਪਾਕਿਸਤਾਨੀ ਰੇਂਜਰਾਂ ਨੇ ਅਰਨੀਆ ਸੈਕਟਰ ਵਿੱਚ ਬਿਨਾਂ ਕਿਸੇ ਕਾਰਨ ਗੋਲੀਬਾਰੀ ਕੀਤੀ ਸੀ। ਜਿਸ ਵਿੱਚ ਬੀਐਸਐਫ ਦੇ ਦੋ ਜਵਾਨ ਜ਼ਖ਼ਮੀ ਹੋ ਗਏ। 25 ਫਰਵਰੀ 2021 ਤੋਂ, ਪਾਕਿਸਤਾਨ ਨੇ ਜੰਮੂ-ਕਸ਼ਮੀਰ ਤੋਂ ਇਲਾਵਾ ਕਈ ਹੋਰ ਖੇਤਰਾਂ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ।