Gurdaspur
ਦੋ ਗੁੱਟਾਂ ਵਿੱਚ ਝਗੜੇ ਦੌਰਾਨ ਹੋਈ ਫਾਇਰਿੰਗ, 3 ਨੌਜਵਾਨ ਹੋਏ ਜਖ਼ਮੀ

ਗੁਰਦਾਸਪੁਰ, 24 ਮਈ( ਗੁਰਪ੍ਰੀਤ ਸਿੰਘ): ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜੇ ਸੈਦਮੁਬਾਰਕ ਕੁਲੀਆ ਪਿੰਡ ਵਿਚ ਦੋ ਗਰੁੱਪਾਂ ਵਿਚਕਾਰ ਹੋਈ ਝੜਪ ਇਸ ਹੱਦ ਤੱਕ ਵੱਧ ਗਈ ਕਿ ਇੱਕ ਧੜੇ ਵੱਲੋ ਫਾਇਰਿੰਗ ਕੀਤੀ ਗਈ। ਫਾਇਰਿੰਗ ਦੌਰਾਨ ਤਿੰਨ ਨੌਜਵਾਨ ਜਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੇ ਸਿਰ ਵਿੱਚ ਗੋਲੀ ਲੱਗ ਗਈ। ਜਖ਼ਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਬਟਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜ਼ਖ਼ਮੀ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਪਿੰਡ ਦਾ ਰਹਿਣ ਵਾਲਾ ਪਰਿਵਾਰ ਜੇਸੀਬੀ ਦੀ ਮਦਦ ਨਾਲ ਪਿੰਡ ਨੂੰ ਆਪਣੇ ਕਬਜ਼ੇ ਵਿਚ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਪਿੰਡ ਦੇ ਨੌਜਵਾਨ ਨੇ ਰੋਕਿਆ ਅਤੇ ਗੁਰਦੀਪ ਸਿੰਘ ਜੋ ਕਿ ਕਬਜ਼ਾ ਕਰ ਰਿਹਾ ਸੀ, ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਪਿੰਡ ਦੇ ਨੌਜਵਾਨ ‘ਤੇ ਗੋਲੀਆਂ ਚਲਾਈਆਂ। ਨੌਜਵਾਨ ਦੇ ਸਿਰ ‘ਤੇ ਗੋਲੀ ਲੱਗੀ ਸੀ ਅਤੇ ਇਸੇ ਹਾਲਤ ਵਿਚ ਨੌਜਵਾਨਾਂ ਨੂੰ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ, ਜਿੱਥੇ ਹਸਪਤਾਲ ਵੱਲੋਂ ਨੌਜਵਾਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਭੇਜ ਦਿੱਤਾ ਗਿਆ ਹੈ।
ਘਟਨਾ ਦੀ ਜਾਣਕਾਰੀ ਮਿਲਣ ‘ਤੇ ਬਟਾਲਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਦੋਸ਼ੀ ਭਗੌੜਾ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਪੇਸ਼ੇ ਤੋਂ ਵਕੀਲ ਹੈ।