Punjab
ਇਕ ਵਾਰ ਤੋਂ ਹੋਈ ਫਾਇਰਿੰਗ, ਪੰਜਾਬ ‘ਚ ਕਬੱਡੀ ਕੋਚ ‘ਤੇ ਤਾਬੜਤੋੜ ਚੱਲਿਆ ਗੋਲੀਆਂ

ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਆਪਣੇ ਉੱਜਵਲ ਭਵਿੱਖ ਲਈ ਕਈ ਸਾਲ ਪਹਿਲਾਂ ਮਨੀਲਾ ਗਿਆ ਸੀ, ਜਿੱਥੇ ਉਹ ਨੌਜਵਾਨਾਂ ਨੂੰ ਕੋਚਿੰਗ ਦਿੰਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਹੀ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਫਾਈਨਾਂਸ ਦੇ ਕਾਰੋਬਾਰ ਨਾਲ ਜੁੜੇ ਹੋਣ ਕਾਰਨ ਉਸ ਕੋਲ ਕਾਫੀ ਨਕਦੀ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।