Connect with us

News

Salman Khan ਦੇ ਘਰ ਬਾਹਰ ਹੋਈ ਫਾਇਰਿੰਗ, 3 ਰਾਊਂਡ ਕੀਤੇ ਫਾਇਰ

Published

on

SALMAN KHAN: ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਐਤਵਾਰ ਯਾਨੀ 14 ਅਪ੍ਰੈਲ ਦੀ ਸਵੇਰੇ 5 ਵਜੇ ਦੇ ਕਰੀਬ ਦੋ ਅਣਪਛਾਤੇ ਲੋਕਾਂ ਨੇ ਬਾਂਦਰਾ ਸਥਿਤ ਸਲਮਾਨ ਦੇ ਘਰ ਦੇ ਬਾਹਰ 3 ਰਾਊਂਡ ਫਾਇਰ ਕੀਤੇ।

ਜਾਣਕਾਰੀ ਮੁਤਾਬਿਕ ਹਮਲਾਵਰ ਬਾਈਕ ‘ਤੇ ਸਵਾਰ ਸਨ। ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਦੱਸਿਆ ਕਿ ਅਦਾਕਾਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

ਬਾਂਦਰਾ ‘ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਅੱਜ ਹਵਾ ‘ਚ ਗੋਲੀਬਾਰੀ ਕੀਤੀ ਗਈ। ਦੋ ਬਾਈਕ ਸਵਾਰ ਹਮਲਾਵਰਾਂ ਨੇ ਘਰ ਦੇ ਬਾਹਰ ਹਵਾ ਵਿੱਚ ਕਈ ਰਾਉਂਡ ਫਾਇਰ ਕੀਤੇ ਅਤੇ ਫ਼ਰਾਰ ਹੋ ਗਏ। ਦੋਵੇਂ ਸ਼ੂਟਰਾਂ ਨੇ ਹੈਲਮੇਟ ਪਾਏ ਹੋਏ ਸਨ, ਜਿਸ ਕਾਰਨ ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।