Connect with us

Punjab

ਫਿਰੋਜ਼ਪੁਰ ‘ਚ ਕੋਰੋਨਾ ਨਾਲ ਹੋਈ ਇੱਕ ਹੋਰ ਮੌਤ

Published

on

ਫਿਰੋਜ਼ਪੁਰ, 22 ਜੁਲਾਈ (ਪਰਮਜੀਤ ): ਫਿਰੋਜ਼ਪੁਰ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸ ਮਹਾਂਮਾਰੀ ਕਾਰਨ ਕਈ ਲੋਕ ਇਸ ਲਪੇਟ ਵਿੱਚ ਆ ਚੁੱਕੇ ਹਨ ਅਤੇ ਕਈ ਮੌਤਾਂ ਵੀ ਹੋ ਚੁੱਕੀਆਂ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ‘ਚ ਕੋਰੋਨਾ ਵਾਇਰਸ ਨਾਲ ਪੰਜਵੇਂ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਫਿਰੋਜ਼ਪੁਰ ਨੇ ਦੱਸਿਆ ਕਿ ਇਹ ਵਿਅਕਤੀ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਦਾਖਲ ਸੀ ਜਿਸ ਦਾ ਨਾਮ ਬੂਟਾ ਸਿੰਘ ਸੀ। ਜਿਸ ਦੀ ਕੁੱਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ, ਅਤੇ ਉਸਨੂੰ ਫਿਰੋਜ਼ਪੁਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਜਿਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਸੀ, ਅਤੇ ਅੱਜ ਉਸਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਦਾ ਸਰਕਾਰੀ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਦੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ ਇਸ ਮੌਤ ਨੂੰ ਲੈ ਕੇ ਫਿਰੋਜ਼ਪੁਰ ਦੇ ਲੋਕਾਂ ‘ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।