Corona Virus
ਤਰਨਤਾਰਨ ‘ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

ਤਰਨਤਾਰਨ, ਪਵਨ ਸ਼ਰਮਾ, 5 ਜੂਨ : ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ – ਦਿਨ ਵੱਧਦਾ ਜਾ ਰਿਹਾ, ਜਿਸਦੇ ਚਲਦਿਆ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪੱਟੀ ਸ਼ਹਿਰ ਦੇ ਨਿਵਾਸੀ ਇੱਕ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ।
ਜਾਣਕਾਰੀ ਦੇ ਅਨੁਸਾਰ ਸਤਨਾਮ ਸਿੰਘ ਉਮਰ 45 ਸਾਲਾਂ ਪੁੱਤਰ ਦਾਰਾ ਸਿੰਘ ਨਿਵਾਸੀ ਵਾਰਡ ਨੰਬਰ 15 ਪੱਟੀ, ਜੋ ਕੁਝ ਦਿਨਾਂ ਤੋਂ ਬੀਮਾਰ ਸੀ ਅਤੇ ਅੰਮ੍ਰਿਤਸਰ ਵਿਖੇ ਹਸਪਤਾਲ ‘ਚ ਜ਼ੇਰੇ ਇਲਾਜ਼ ਸੀ, ਜਿਸ ਦੀ ਬੀਤੀ ਰਾਤ ਮੌਤ ਹੋ ਗਈ ਹੈ। ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ ‘ਚ ਕੋਰੋਨਾ ਨਾਲ ਹੋਣ ਵਾਲੀ ਇਹ ਪਹਿਲੀ ਮੌਤ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ‘ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।