Punjab
ਨਵੇਂ ਸਾਲ ‘ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਦੱਸ ਦੇਈਏ ਕਿ ਇਹ ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਪੰਜਾਬ ਸਰਕਾਰ ਵੱਲੋਂ ਬੁਲਾਈ ਮੀਟਿੰਗ ਦੀ ਅਗਵਾਈ ਸੀਐਮ ਮਾਨ ਕਰਨਗੇ, ਜਿਸ ‘ਚ ਕੈਬਨਿਟ ਦੇ ਸਾਰੇ ਮੰਤਰੀ ਸ਼ਾਮਲ ਹੋਣਗੇ। ਇਹ ਮੀਟਿੰਗ ਸ਼ਾਮੀ 4 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ।
ਅੰਦਾਜ਼ਾ ਲਾਇਆ ਜਾ ਰਿਹਾ ਇਸ ਮੀਟਿੰਗ ਦੌਰਾਨ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੇ ਨਾਲ-ਨਾਲ ਕਈ ਮਹੱਤਵਪੂਰਨ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਇਸ ਬੈਠਕ ‘ਚ ਲੋਕਾ ਨਾਲ ਜੁੜੇ ਮੁੱਦੇ, ਵੱਖ-ਵੱਖ ਪ੍ਰਸਤਾਵਾਂ ‘ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਹਾਲਾਂਕਿ, ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ਕੀਤਾ ਗਿਆ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਦਾ ਵਿਭਾਗ ਦਿੱਤਾ ਗਿਆ ਹੈ, ਜਦਕਿ ਡਾ. ਰਵਜੋਤ ਸਿੰਘ ਨੂੰ ਐਨਆਰਆਈ ਵਿਭਾਗ ਦੀ ਜਿੰਮੇਦਾਰੀ ਸੌਂਪੀ ਗਈ ਹੈ।
