International
ਅਮਰੀਕੀ ਸੈਨਿਕਾਂ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਪੰਜ ਲੋਕਾਂ ਦੀ ਹੋਈ ਮੌਤ

ਅਫਗਾਨਿਸਤਾਨ : ਕਾਬੁਲ ਹਵਾਈ ਅੱਡੇ ‘ਤੇ ਅਮਰੀਕੀ ਫੌਜ ਵੱਲੋਂ ਕੀਤੀ ਗਈ ਸੀ। ਇਸ ਗੋਲੀਬਾਰੀ ਤੋਂ ਬਾਅਦ ਹਵਾਈ ਅੱਡੇ ‘ਤੇ ਹਫੜਾ -ਦਫੜੀ ਦਾ ਮਾਹੌਲ ਬਣ ਗਿਆ। ਤਾਲਿਬਾਨ ਦੇ ਕਬਜ਼ੇ ਤੋਂ ਬਾਅਦ, ਅਮਰੀਕਾ ਵਰਗਾ ਦੇਸ਼ ਵੀ ਬੇਵੱਸ ਜਾਪਦਾ ਹੈ । ਹਵਾਈ ਅੱਡੇ ‘ਤੇ ਹਮਲੇ ਦੀ ਖ਼ਬਰ ਤੋਂ ਬਾਅਦ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਹਵਾਈ ਅੱਡੇ’ ਤੇ ਜਾਣ ਤੋਂ ਵਰਜਿਆ। ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਜਗ੍ਹਾ ‘ਤੇ ਪਨਾਹ ਲੈਣ ਲਈ ਕਿਹਾ ਹੈ।
ਉਥੇ ਹੀ ਦੱਸ ਦਈਏ ਕਿ ਸੂਤਰਾਂ ਅਨੁਸਾਰ ਕਾਬੁਲ ਹਵਾਈ ਅੱਡੇ ‘ਤੇ ਅਮਰੀਕੀ ਸੈਨਿਕਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਿਥੇ ਕਈ ਲੋਕ ਜ਼ਖਮੀ ਹੋਏ ਹਨ। ਅਮਰੀਕੀ ਸੁਰੱਖਿਆ ਬਲਾਂ ਨੇ ਇਹ ਕਾਰਵਾਈ ਅਜਿਹੇ ਸਮੇਂ ਕੀਤੀ ਜਦੋਂ ਹਜ਼ਾਰਾਂ ਲੋਕ ਜਹਾਜ਼ ਵਿੱਚ ਸਵਾਰ ਹੋਣ ਲਈ ਕਾਬੁਲ ਹਵਾਈ ਅੱਡੇ ‘ਤੇ ਇਕੱਠੇ ਹੋਏ। ।