Punjab
ਚੋਣਾਂ ਦੇ ਮੱਦੇਨਜ਼ਰ ਬਟਾਲਾ ਚ ਫਲੈਗ ਮਾਰਚ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਬਟਾਲਾ ਪੁਲਿਸ ਵੱਲੋਂ ਸਰਹੱਦੀ ਰੱਖਿਆਂ ਬਲਾਂ ਨੂੰ ਨਾਲ ਲੈਕੇ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਬਟਾਲਾ ਦੇ ਸਿਵਲ ਲਾਈਨ ਥਾਣਾ ਦੇ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਕੱਢੇ ਜਾ ਰਹੇ ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ ਤਾਂ ਜੋ ਉਹ ਡਰ ਅਤੇ ਭੈਅ ਤੋਂ ਮੁਕਤ ਹੋਕੇ ਚੋਣਾਂ ਵਿਚ ਹਿੱਸਾ ਸਕਣ। ਇਸ ਤੋਂ ਇਲਾਵਾ ਗੈਰ ਸਮਾਜੀ ਅਨਸਰਾਂ ਨੂੰ ਤਾੜਨਾ ਕਰਨਾ ਹੈ ਤਾਂ ਜੋ ਕਈ ਅਨਸਰ ਗੜਬੜ ਪੈਦਾ ਕਰਨ ਦੀ ਹਿੰਮਤ ਨਾ ਕਰ ਸਕੇ।