Ludhiana
ਲੁਧਿਆਣਾ ਵਿੱਚ ਘੱਲੂਘਾਰਾ ਦਿਵਸ ਤੇ ਪਹਿਲਾਂ ਸ਼ਾਂਤੀ ਦਾ ਸੁਨੇਹਾ ਦੇਣ ਲਈ ਕੀਤਾ ਫਲੈਗ ਮਾਰਗ
ਲੁਧਿਆਣਾ, 2 ਜੂਨ (ਸੰਜੀਵ ਸੂਦ): – ਲੁਧਿਆਣਾ ਦੇ ਵਿੱਚ ਅੱਜ ਪੁਲਿਸ ਵੱਲੋਂ ਫੋਰਸ ਵੱਲੋਂ ਇੱਕ ਫਲੈਗ ਮਾਰਚ ਕੀਤਾ ਗਿਆ ਜਿਸ ਦੀ ਅਗਵਾਈ ਲੁਧਿਆਣਾ ਦੇ ਏਡੀਸੀਪੀ ਦੀਪਕ ਪਾਰਿਕ ਵੱਲੋਂ ਕੀਤੀ ਗਈ। ਇਸ ਦੌਰਾਨ ਪੰਜਾਬ ਪੁਲਿਸ ਦੇ ਜਵਾਨ ਕਮਾਂਡੋ ਅਤੇ ਪੈਰਾਮਿਲਟਰੀ ਫੋਰਸ ਦੇ ਜਵਾਨ ਮੌਜੂਦ ਰਹੇ। ਇਸ ਦੌਰਾਨ ਪੁਲਿਸ ਵੱਲੋਂ ਆਪਣੀ ਮੁਸਤੈਦੀ ਵਿਖਾਉਂਦਿਆਂ ਸ਼ਹਿਰ ਭਾਰਤ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਲੋੜ ਦੇ ਸਮੇਂ ਪੁਲਿਸ ਵੱਲੋਂ ਤਿਆਰ ਬਰ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਗਿਆ।
ਫਲੈਗ ਮਾਰਚ ਦੀ ਅਗਵਾਈ ਕਰ ਰਹੇ ਏਡੀਸੀਪੀ ਦੀਪਕ ਪਾਰਿਕ ਨੇ ਦੱਸਿਆ ਕਿ ਇਸ ਵਾਰ ਪੂਰੀ ਫੋਰਸ ਲੁਧਿਆਣਾ ਦੇ ਵਿੱਚ ਘੱਲੂਘਾਰਾ ਦਿਵਸ ਨੂੰ ਲੈ ਕੇ ਤੈਨਾਤ ਕੀਤੀ ਗਈ ਹੈ। ਉਹਨੇ ਕਿਹਾ ਇਸੇ ਨੂੰ ਲੈ ਕੇ ਅੱਜ ਲੁਧਿਆਣਾ ਸ਼ਹਿਰ ਵਿੱਚ ਇੱਕ ਫਲੈਗ ਮਾਰਚ ਵੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਮਾਹੌਲ ਅਤੇ ਕਾਨੂੰਨ ਵਿਵਸਥਾ ਨੂੰ ਕਿਸੇ ਵੀ ਤਰ੍ਹਾਂ ਵਿਗੜਨ ਨਹੀਂ ਦਿੱਤਾ ਜਾਵੇਗਾ। ਜ਼ਿਕਰ ਏ ਖਾਸ ਹੈ ਕਿ ਬੀਤੇ ਸਾਲ ਘੱਲੂਘਾਰਾ ਦਿਵਸ ਮੌਕੇ ਕੁਝ ਕੱਟੜਪੰਥੀ ਜਥੇਬੰਦੀਆਂ ਆਹਮੋ ਸਾਹਮਣੇ ਹੋ ਗਈਆਂ ਸਨ ਅਤੇ ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਸੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਖੁਦ ਮੌਕੇ ‘ਤੇ ਪਹੁੰਚ ਕੇ ਹਾਲਾਤਾਂ ‘ਤੇ ਕਾਬੂ ਕਰਨਾ ਪਿਆ ਸੀ।