Connect with us

National

ਯੂਪੀ ‘ਚ ਮੀਂਹ ਪੈਣ ਕਾਰਨ ਹੜ੍ਹ ਵਰਗੇ ਬਣੇ ਹਾਲਾਤ

Published

on

UTTAR PRADESH : ਲਗਾਤਾਰ ਮੀਂਹ ਪੈਣ ਕਾਰਨ ਲੋਕਾਂ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। ਦੱਸ ਦੇਈਏ ਮੀਂਹ ਕਾਰਨ ਯੂਪੀ ‘ਚ ਹੜ੍ਹ ਵਰਗੇ ਹਲਾਤ ਬਣ ਗਏ ਹਨ। ਲੋਕਾਂ ਦੇ ਘਰਾਂ ਅੰਦਰ ਪਾਣੀ ਚਲਾ ਗਿਆ ਜਿਸ ਨਾਲ ਲੋਕਾਂ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। ਉੱਤਰ ਪ੍ਰਦੇਸ਼ ਦੇ 16 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਜਾਰੀ ਹੈ। ਇੱਥੇ ਤਿੰਨ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਰਾਪਤੀ ਨਦੀ, ਬੁਧੀ ਰਾਪਤੀ ਅਤੇ ਕੁਨੋ ਨਦੀ ਦੇ ਵਹਾਅ ਕਾਰਨ ਗੋਰਖਪੁਰ, ਸਿਧਾਰਥ ਨਗਰ ਅਤੇ ਗੋਂਡਾ ਵਿੱਚ ਸਥਿਤੀ ਸਭ ਤੋਂ ਖਰਾਬ ਹੈ।

ਪਿਛਲੇ 24 ਘੰਟਿਆਂ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਕਿ ਸਾਰਿਆਂ ਦੀ ਮੌਤ ਡੁੱਬਣ ਨਾਲ ਹੋਈ ਹੈ। ਇਸ ਤੋਂ ਇਲਾਵਾ ਮੰਗਲਵਾਰ ਨੂੰ ਕਰਨਾਟਕ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ ਹੋ ਗਈ।

ਦੂਜੇ ਪਾਸੇ ਬਿਹਾਰ ਵਿੱਚ ਵੀ ਬੇਤੀਆ, ਬਗਾਹਾ, ਸੀਤਾਮੜੀ, ਮਧੇਪੁਰਾ, ਅਰਰੀਆ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਨੀਵੇਂ ਇਲਾਕਿਆਂ ਦੇ 24 ਤੋਂ ਵੱਧ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਦਾਖ਼ਲ ਹੋ ਗਿਆ ਹੈ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 9 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਲਗਾਤਾਰ ਬਾਰਿਸ਼ ਹੋਣ ਕਾਰਨ ਘਰਾਂ ਅੰਦਰ ਪਾਣੀ ਚਲਾ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਆਪਣਾ ਘਰ ਛੱਡ ਕੇ ਕਿਸ਼ਤੀਆਂ ਦਾ ਸਫ਼ਰ ਕਰਨਾ ਪੈ ਰਿਹਾ ਹੈ।

IMD ਨੇ ਕੀਤਾ ਅਲਰਟ

ਮੌਸਮ ਵਿਭਾਗ ਨੇ 17 ਜੁਲਾਈ ਨੂੰ 9 ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ, ਗੋਆ, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਕੇਰਲ, ਤਾਮਿਲਨਾਡੂ ਅਤੇ ਉੱਤਰਾਖੰਡ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ 10 ਰਾਜਾਂ ਤੇਲੰਗਾਨਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਮਣੀਪੁਰ, ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ, ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।