Connect with us

News

ਨੇਪਾਲ ’ਚ ਹੜ੍ਹ ਨੇ ਭਿਆਨਕ ਤਬਾਹੀ , ਹੜ੍ਹ ਕਾਰਨ ਹੁਣ ਤੱਕ 1,377 ਲੋਕਾਂ ਦੀ ਮੌਤ

Published

on

ਨੇਪਾਲ ’ਚ ਹੜ੍ਹ ਨੇ ਭਿਆਨਕ ਤਬਾਹੀ ਮਚਾਈ ਹੈ। 26 ਅਗਸਤ ਨੂੰ ਨੇਪਾਲ ਦੇ ਨੌਂ ਜ਼ਿਲ੍ਹਿਆਂ ਵਿੱਚ ਆਏ ਹੜ੍ਹ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ।

ਹੜ੍ਹ ਕਾਰਨ ਹੁਣ ਤੱਕ 1,377 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ 5,000 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ।

ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ। ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।

ਪ੍ਰਸ਼ਾਸਨ ਅਤੇ ਰਾਹਤ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਜਾਰੀ ਹਨ। ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਤੱਕ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨੇਪਾਲ ਵਿੱਚ ਆਈ ਇਸ ਕੁਦਰਤੀ ਆਫ਼ਤ ਨੇ ਵੱਡਾ ਮਨੁੱਖੀ ਸੰਕਟ ਖੜ੍ਹਾ ਕਰ ਦਿੱਤਾ ਹੈ।