Corona Virus
ਮਜਦੂਰਾਂ ਦੇ ਭੋਜਨ, ਰਹਿਣ ਅਤੇ ਸਿਹਤ ਸੇਵਾਵਾਂ ਦਾ ਜ਼ਿਲ੍ਹਾ ਪ੍ਰਸਾਸਨ ਰੱਖ ਰਿਹਾ ਧਿਆਨ

ਪਠਾਨਕੋਟ, 1 ਅਪ੍ਰੈਲ 2020:—ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਚਲ ਰਹੇ ਕਰਫਿਓ ਦੋਰਾਨ ਭਾਰੀ ਸੰਖਿਆਂ ਵਿੱਚ ਪ੍ਰਵਾਸੀ ਮਜਦੂਰ ਜੰਮੂ ਕਸਮੀਰ ਨੂੰ ਜਾਣਲਈ ਪਠਾਨਕੋਟ ਵਿਖੇ ਪਹੁੰਚ ਰਹੇ ਹਨ, ਪਰ ਜੰਮੂ ਕਸਮੀਰ ਦੀ ਸਰਹੱਦ ਕਰਫਿਓ ਦੇ ਚਲਦਿਆਂ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ ਜਿਸ ਕਾਰਨ ਪਠਾਨਕੋਟਵਿਖੇ ਇਸ ਸਮੇਂ ਪ੍ਰਵਾਸੀ ਮਜਦੂਰਾਂ ਦੀ ਸੰਖਿਆ ਕਰੀਬ ਇੱਕ ਹਜਾਰ ਤੋਂ ਜਿਆਦਾ ਹੈ, ਜਿਹਨਾਂ ਪ੍ਰਸਾਸਨ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਕਰੀਬ 7 ਸਥਾਨਾਂ ਤੇ ਇਹਨਾਂਪ੍ਰਵਾਸੀ ਮਜਦੂਰਾਂ ਦੇ ਠਹਿਰਾਵ ਦੀ ਵਿਵਸਥਾ ਕੀਤੀ ਗਈ ਹੈ ਅਤੇ ਹੋਰ ਤਿੰਨ ਸਥਾਨਾਂ ਨੂੰ ਅਡਵਾਂਸ ਵਿੱਚ ਤਿਆਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕਰੋਨਾਂਵਾਈਰਸ ਦੇ ਚਲਦਿਆਂ ਜਿੱਥੇ ਪ੍ਰਵਾਸੀ ਮਜਦੂਰ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਹੈ ਉੱਥੇ ਸੋਸਲ ਡਿਸਟੈਂਸ ਦਾ ਵਿਸ਼ੇਸ ਧਿਆਨ ਰੱਖਿਆ ਜਾ ਰਿਹਾ ਹੈ। ਕਰੀਬ400 ਵਿਅਕਤੀ ਦੇ ਠਹਿਰਾਅ ਵਾਲੇ ਸਥਾਨ ਤੇ ਕਰੀਬ 200 ਵਿਅਕਤੀ ਹੀ ਠਹਿਰਾਏ ਗਏ ਹਨ ਤਾਂ ਜੋ ਜਿਆਦਾ ਮਿਲ ਵਰਤਨ ਇਹਨਾਂ ਵਿੱਚ ਨਾ ਹੋਵੇ ਅਤੇ ਇੱਕਦੂਜੇ ਤੋਂ ਨਿਰਧਾਰਤ ਦੂਰੀ ਬਣੀ ਰਹੇ।

ਜਿਕਰਯੋਗ ਹੈ ਕਿ ਕੂਝ ਸਥਾਨਾਂ ਤੇ ਕੂਝ ਪ੍ਰਵਾਸੀ ਮਹਿਲਾਵਾਂ ਅਤੇ ਬੱਚੇ ਵੀ ਸਾਮਲ ਹਨ। ਇਹਨਾਂ ਪ੍ਰਵਾਸੀ ਮਜਦੂਰਾਂ ਨੂੰ ਜਿੱਥੇਤਿੰਨੋਂ ਸਮੇਂ ਭੋਜਨ ਉਪਲਬੱਦ ਕਰਵਾਇਆ ਜਾ ਰਿਹਾ ਹੈ ਉੱਥੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਇਹਨਾਂ ਪ੍ਰਵਾਸੀ ਮਜਦੂਰਾਂ ਦੇ ਰਹਿਣ, ਖਾਣਾ, ਸਿਹਤ ਸੇਵਾਵਾਂ ਆਦਿ ਦੀ ਵਿਵਸਥਾ ਪ੍ਰਸਾਸਨ ਵੱਲੋਂ ਪਹਿਲਾ ਹੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਜ਼ਿਲ੍ਹੇ ਵਿੱਚ ਕਰੀਬ 8-9 ਸਥਾਨਾਂ ਤੇਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੋਰ ਵੀ ਜਿਲਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਜਿੱਥੇ ਵੀ ਪ੍ਰਵਾਸੀ ਮਜਦੂਰ ਹਨ ਉੱਥੇ ਹੀ ਇਹਨਾਂ ਨੂੰ ਰੋਕਿਆ ਜਾਵੇ, ਕਿਉਕਿ ਜ਼ਿਲ੍ਹਾ ਪਠਾਨਕੋਟ ਵਿੱਚ ਨਿਰਧਾਰਤ ਸਮਰੱਥਾ ਹੈ ਅਗਰ ਇਸੇ ਹੀ ਤਰਾਂ ਇਹਨਾਂ ਦੀ ਸੰਖਿਆ ਵਿੱਚ ਵਾਧਾ ਹੁੰਦਾ ਰਿਹਾ ਤਾਂ ਸਥਿਤੀ ਗੰਭੀਰ ਬਣ ਸਕਦੀ ਹੈ।ਉਹਨਾਂ ਦੱਸਿਆ ਕਿ ਪ੍ਰਵਾਸੀ ਮਜਦੂਰਾਂ ਨੂੰ ਰੱਖਣ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਇਹਨਾਂ ਪ੍ਰਵਾਸੀ ਮਜਦੂਰਾਂ ਨੂੰਕੋਰਿਨਟਾਈਨ ਕਰ ਕੇ ਸਾਭ ਸੰਭਾਲ ਕੀਤੀ ਜਾ ਰਹੀ ਹੈ।