Connect with us

Punjab

ਪੰਜਾਬ ‘ਚ ਧੁੰਦ ਦਾ ਕਹਿਰ, 3 ਦਿਨਾਂ ਲਈ ਅਲਰਟ ਹੋਇਆ ਜਾਰੀ

Published

on

PUNJAB : ਪੰਜਾਬ ‘ਚ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਠੰਢ ‘ਚ ਹੋਰ ਵਾਧਾ ਹੋ ਗਿਆ ਹੈ। ਲੋਕਾਂ ਦਾ ਠੰਢ ‘ਚ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।

ਸੰਘਣੀ ਧੁੰਦ ਅਤੇ ਠੰਢ ਦੀ ਲਹਿਰ ਪੰਜਾਬ ਅਤੇ ਚੰਡੀਗੜ੍ਹ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ। ਮੌਸਮ ਵਿਭਾਗ ਨੇ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ, ਜਦੋਂ ਕਿ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਰਿਹਾ।

ਘੱਟ ਵਿਜ਼ੀਬਿਲਟੀ ਕਾਰਨ ਚੰਡੀਗੜ੍ਹ ਹਵਾਈ ਅੱਡੇ ‘ਤੇ 10 ਉਡਾਣਾਂ ਪ੍ਰਭਾਵਿਤ ਹੋਈਆਂ, ਅਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਡਾਣ ਸੰਚਾਲਨ ਵੀ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਦੇ ਅਨੁਸਾਰ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।