Connect with us

Punjab

ਖੇਤੀ ਸਬੰਧੀ ਮੁਸ਼ਕਲਾਂ ਦੇ ਹੱਲ ਲਈ ਕਿਸਾਨ ਕਾਲ ਸੈਂਟਰ ‘ਤੇ ਕਰਨ ਸੰਪਰਕ : ਮੁੱਖ ਖੇਤੀਬਾੜੀ ਅਫ਼ਸਰ

Published

on

ਪਟਿਆਲਾ:

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਵੱਟਸਐਪ ਨੰਬਰ 62831-91730 ਉਤੇ ਸੰਪਰਕ ਕਰਕੇ ਵੱਖ-ਵੱਖ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ ਆਦਿ ਦੀ ਵਰਤੋਂ ਕਰਨ ਸਬੰਧੀ ਸੁਝਾਅ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਖੇਤੀਬਾੜੀ ਮਾਹਿਰ ਪਾਸੋਂ ਟੋਲ ਫਰੀ ਨੰਬਰ 1800-180-1551 ਉਤੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਤੱਕ ਸੰਪਰਕ ਕਰਕੇ ਝੋਨੇ ਦੀ ਫ਼ਸਲ ਦੀ ਵਧੀਆ ਪੈਦਾਵਾਰ ਲਈ, ਕਣਕ ਦੀ ਬਿਜਾਈ ਸਬੰਧੀ ਅਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਖੇਤੀਬਾੜੀ ਅਤੇ ਖੇਤੀਬਾੜੀ ਨਾਲ ਸਬੰਧਿਤ ਹੋਰ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਰਾਬਤਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਹ ਨੰਬਰ ਆਪਣੇ  ਮੋਬਾਇਲ ਤੋਂ ਜਾਂ ਘਰੇਲੂ ਟੈਲੀਫ਼ੋਨ ਤੋਂ ਬਿਨਾਂ ਕਿਸੇ ਖਰਚੇ ਤੋਂ ਮਿਲਾ ਸਕਦੇ ਹਨ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਮੀਟਿੰਗ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸੌਂਹ ਚੁਕਾਈ ਗਈ ਅਤੇ ਨਾਲ ਹੀ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਇਸ ਕਾਲ ਸੈਂਟਰ ਸਬੰਧੀ ਪਿੰਡ ਪੱਧਰੀ ਅਤੇ ਬਲਾਕ ਪੱਧਰੀ ਕੈਂਪਾਂ ਵਿਚ ਜਾਗਰੂਕ ਕਰਨ ਲਈ ਕਿਹਾ ਗਿਆ।