Punjab
ਹਵਾਈ ਅੱਡੇ ‘ਤੇ 4 ਯਾਤਰੀਆਂ ਕੋਲੋਂ ਵਿਦੇਸ਼ੀ ਸਿਗਰਟਾਂ ਬਰਾਮਦ

PUNJAB: ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ (ਐੱਸ. ਜੀ. ਆਰ. ਡੀ.) ਤੋਂ ਲੱਖਾਂ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ ਹੋਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲੇਸ਼ੀਆ ਦੀ ਫਲਾਈਟ ਰਾਹੀਂ ਆਏ 4 ਯਾਤਰੀਆਂ ਕੋਲੋਂ ਹਵਾਈ ਅੱਡੇ ‘ਤੇ 1.13 ਲੱਖ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 20 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।।
ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨੇ ਇਨ੍ਹਾਂ ਵਿਦੇਸ਼ੀ ਸਿਗਰਟਾਂ ਨੂੰ ਤਸਕਰੀ ਦੀ ਨੀਅਤ ਨਾਲ ਅੰਮ੍ਰਿਤਸਰ ਲਿਆਉਣ ਦੀ ਕੋਸ਼ਿਸ਼ ਕੀਤੀ ਸੀ।