Punjab
5 ਪੇਟੀਆਂ ‘ਚ 35 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ 5 ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਕਸਟਮ ਵਿਭਾਗ ਨੇ ਹਵਾਈ ਅੱਡੇ ‘ਤੇ ਕੁਆਲਮਪੁਰ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਦੇ 5 ਯਾਤਰੀਆਂ ਕੋਲੋਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਜਦੋਂ 5 ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ 5 ਪੇਟੀਆਂ ‘ਚ 35 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ ਹੋਈਆਂ। ਇਸ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ|
Continue Reading