ਮੁੰਬਈ ਦੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਨਾਹਵਾ ਸ਼ੇਵਾ ਬੰਦਰਗਾਹ ਤੋਂ ਵਿਦੇਸ਼ੀ ਸਿਗਰਟਾਂ ਦੀ ਖੇਪ ਜ਼ਬਤ ਕੀਤੀ ਹੈ। ਇਸ ਖੇਪ ‘ਚੋਂ 1.07 ਕਰੋੜ ਸਿਗਰੇਟ ਮਿਲਿਆ ਹਨ, ਜਿਨ੍ਹਾਂ ਦੀ ਅੰਦਾਜ਼ਨ ਕੀਮਤ 24 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਸਿਗਰਟਾਂ ਦੀ ਦਰਾਮਦ ਕਰਨ ਵਾਲੇ ਵਿਅਕਤੀ ਸਣੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।