Punjab
ਭਾਰਤੀਆਂ ਲਈ ਸੁਰੱਖਿਅਤ ਨਹੀਂ ਰਹੀ ਵਿਦੇਸ਼ੀ ਧਰਤੀ, ਜਾਣੋ
3 ਫਰਵਰੀ 2024: ਵਿਦੇਸ਼ਾਂ ‘ਚ ਭਾਰਤੀ ਵਿਦਿਆਰਥੀਆਂ ਦੀਆਂ ਲਗਾਤਾਰ ਮੌਤਾਂ ਨੇ ਮਾਪਿਆਂ ਨੂੰ ਚਿੰਤਤ ਕਰ ਦਿੱਤਾ ਹੈ| ਹੁਣ ਭਾਰਤ ਸਰਕਾਰ ਨੇ ਸਾਲ 2018 ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਕਾਰਨਾਂ ਕਰਕੇ ਹੋਈਆਂ ਵਿਦਿਆਰਥੀਆਂ ਦੀਆਂ ਮੌਤਾਂ ਦਾ ਵੇਰਵਾ ਲੋਕ ਸਭਾ ‘ਚ ਦਿੱਤਾ ਹੈ,ਦੱਸ ਦੇਈਏ ਕਿ ਜਿਸ ਨੂੰ ਜਾਣ ਕੇ ਸਭ ਹੈਰਾਨ ਹੋ ਜਾਣਗੇ| ਵਿਦੇਸ਼ ਮੰਤਰੀ ਐਸ ਜੈਸ਼ੰਕਰ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਪਿਛਲੇ 5 ਸਾਲਾਂ ‘ਚ ਵੱਖ-ਵੱਖ ਕਾਰਨਾਂ ਕਰਕੇ 403 ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ਾਂ ਵਿੱਚ ਮੌਤ ਹੋ ਚੁੱਕੀ ਹੈ| ਐਸ ਜੈਸ਼ੰਕਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਭਲਾਈ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਚੋਂ ਇੱਕ ਹੈ, ਹੈਰਾਨੀ ਦੀ ਗੱਲ ਇਹ ਵੀ ਹੈ ਕਿ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀ ਗਿਣਤੀ ਸਭ ਤੋਂ ਵੱਧ ਕੈਨੇਡਾ ‘ਚ ਦਰਜ ਕੀਤੀਆਂ ਗਈ ਹੈ,ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ‘ਤੇ ਦੇਸ਼-ਵਾਰ ਹੋ ਰਹੇ ਹਨ|