Connect with us

National

ਸਾਬਕਾ AIG ਸਹੁਰੇ ਨੇ ਆਪਣੇ ਜਵਾਈ ਦਾ ਕੀਤਾ ਕਤਲ

Published

on

CHANDIGARH : ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣੇ IRS ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੋਵਾਂ ਪਰਿਵਾਰਾਂ ਵਿੱਚ ਘਰੇਲੂ ਝਗੜਾ ਚੱਲ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਸ਼ਨੀਵਾਰ ਨੂੰ ਚੰਡੀਗੜ੍ਹ ਫੈਮਿਲੀ ਕੋਰਟ ਪਹੁੰਚੀਆਂ ਸਨ। ਮੁਲਜ਼ਮ ਦੀ ਪਛਾਣ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ।

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਦੇ ਵਿਚੋਲਗੀ ਕਮਰੇ ‘ਚ ਗੋਲੀਆਂ ਚੱਲੀਆਂ ਹਨ। ਦੋ ਧਿਰਾਂ ਵਿਚਾਲੇ ਸਮਝੌਤਾ ਹੋ ਰਿਹਾ ਸੀ ਸਮਝੌਤਾ ਹੁੰਦੇ ਹੁੰਦੇ ਹੀ ਗੋਲੀਆਂ ਚੱਲ ਪਈਆਂ। ਗੋਲੀ ਲੱਗਣ ਨਾਲ 1 ਵਿਅਕਤੀ ਦੀ ਮੌਤ ਹੋ ਗਈ ਹੈ।

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਵਿਚੋਲਗੀ ਕੇਂਦਰ ਵਿਚ ਸ਼ਨੀਵਾਰ ਨੂੰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਪੁਲਸ ਮੁਤਾਬਕ ਪਤੀ-ਪਤਨੀ ‘ਚ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਅਦਾਲਤ ਨੇ ਦੋਵਾਂ ਨੂੰ ਵਿਵਾਦ ਸੁਲਝਾਉਣ ਲਈ ਵਿਚੋਲਗੀ ਕੇਂਦਰ ਵਿਚ ਭੇਜਿਆ ਸੀ। ਇੱਥੇ ਦੋਵਾਂ ਪਾਸਿਆਂ ਤੋਂ ਕੌਂਸਲਿੰਗ ਚੱਲ ਰਹੀ ਸੀ। ਲੜਕੀ ਵਾਲੇ ਪਾਸੇ ਦੇ ਲੋਕਾਂ ਨੇ ਲੜਕੀ ‘ਤੇ ਗੋਲੀਆਂ ਚਲਾ ਦਿੱਤੀਆਂ।

ਚੱਲੀਆਂ 5 ਗੋਲੀਆਂ

ਮੁਲਜ਼ਮ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਆਪਣੀ ਲਾਇਸੈਂਸੀ ਬੰਦੂਕ ਵਿੱਚੋਂ ਪੰਜ ਗੋਲੀਆਂ ਚਲਾਈਆਂ ਗਈਆਂ ਹਨ । ਇਨ੍ਹਾਂ ਵਿੱਚੋਂ ਦੋ ਗੋਲੀਆਂ ਨੌਜਵਾਨ ਨੂੰ ਲੱਗੀਆਂ। ਇੱਕ ਗੋਲੀ ਕਮਰੇ ਦੇ ਦਰਵਾਜ਼ੇ ਅੰਦਰ ਵੱਜੀ। ਦੋ ਫਾਇਰ ਖਾਲੀ ਗਏ। ਗੋਲੀ ਦੀ ਆਵਾਜ਼ ਸੁਣਦੇ ਹੀ ਅਦਾਲਤ ‘ਚ ਹੰਗਾਮਾ ਹੋ ਗਿਆ। ਮੌਕੇ ‘ਤੇ ਪਹੁੰਚੇ ਵਕੀਲਾਂ ਨੇ ਦੋਸ਼ੀ ਨੂੰ ਫੜ ਕੇ ਕਮਰੇ ‘ਚ ਬੰਦ ਕਰ ਦਿੱਤਾ ਅਤੇ ਪੁਲਸ ਨੂੰ ਸੂਚਨਾ ਦਿੱਤੀ।