World
ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਨੇ ਵਿਸ਼ੇਸ਼ ਅਧਿਕਾਰ ਕਮੇਟੀ ‘ਤੇ ਉਸ ਨੂੰ ਬਾਹਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਜਾਨਸਨ ‘ਤੇ ਕੋਰੋਨਾ ਮਹਾਮਾਰੀ ਦੌਰਾਨ ਡਾਊਨਿੰਗ ਸਟ੍ਰੀਟ ‘ਚ ਆਯੋਜਿਤ ਪਾਰਟੀਆਂ ਬਾਰੇ ਹਾਊਸ ਆਫ ਕਾਮਨਜ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਹੈ। ਇਨ੍ਹਾਂ ਪਾਰਟੀਆਂ ‘ਚ ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਹੋਈ ਅਤੇ ਇਸ ਨੂੰ ‘ਪਾਰਟੀਗੇਟ’ ਕਿਹਾ ਗਿਆ।
ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੂੰ ਹਾਲ ਹੀ ਵਿੱਚ ਕਮੇਟੀ ਵੱਲੋਂ ਇੱਕ ਗੁਪਤ ਪੱਤਰ ਮਿਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਵਿੱਚ ਸ਼ਾਮਲ ਸੰਸਦ ਮੈਂਬਰ ਕੰਗਾਰੂ ਅਦਾਲਤ ਚਲਾ ਰਹੇ ਹਨ ਅਤੇ ਉਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਕਰਨਾ ਚਾਹੁੰਦੇ ਹਨ।