Punjab
ਸਾਬਕਾ ਮੁੱਖ ਮੰਤਰੀ ਚੰਨੀ ਵਿਜੀਲੈਂਸ ਦੇ ਸਾਹਮਣੇ ਅੱਜ ਫਿਰ ਹੋਣਗੇ ਪੇਸ਼ ਹੋਣਗੇ
ਚੰਡੀਗੜ੍ਹ 5 july 2023 : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਤਹਿਤ ਚੱਲ ਰਹੀ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਅੱਜ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਵਿਜ਼ੀਲੈਂਸ ਵੱਲੋਂ 5 ਜੁਲਾਈ ਨੂੰ ਬੁਲਾਇਆ ਗਿਆ ਹੈ।
ਵਿਜੀਲੈਂਸ ਬਿਊਰੋ ਵੱਲੋਂ ਭੇਜੇ ਨੋਟਿਸ ਅਨੁਸਾਰ ਸਾਬਕਾ ਸੀਐਮ ਚੰਨੀ ਨੂੰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਵੀ ਦੋ ਵਾਰ ਬੁਲਾਇਆ ਜਾ ਚੁੱਕਿਆ ਹੈ ਜਿਸ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਜਾਇਦਾਦਾਂ, ਵਿਦੇਸ਼ ਦੌਰਿਆਂ ਅਤੇ ਹੋਰ ਖਰਚਿਆਂ ਦੀ ਜਾਣਕਾਰੀ ਮੰਗੀ ਗਈ ਸੀ।