Punjab
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਵਧ ਸਕਦੀਆਂ ਮੁਸ਼ਕਲਾ,Action ਦੀ ਤਿਆਰੀ ‘ਚ ED

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਬੀਤੇ ਦਿਨ ਈਡੀ ਨੇ ਚੰਨੀ ਤੋਂ ਜਲੰਧਰ ‘ਚ ਪੁੱਛਗਿੱਛ ਕੀਤੀ। ਕਈ ਘੰਟਿਆਂ ਤੱਕ ED ਨੇ ਸਵਾਲ-ਜਵਾਬ ਕੀਤੇ। ED ਨੇ ਅੱਜ ਲਈ ਵੀ ਚੰਨੀ ਨੂੰ ਤਲਬ ਕੀਤਾ ਹੋਇਆ ਹੈ। ਨਜਾਇਜ਼ ਮਾਈਨਿੰਗ ਤੇ ਮਨੀ ਲਾਂਡ੍ਰਿੰਗ ਦੇ ਕੇਸ ਵਿੱਚ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਫਸੇ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਈਡੀ ਦੇ ਰਡਾਰ ‘ਤੇ ਹਨ। ਈਡੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਗਿੱਛ ਕਰਨ ਵਾਲੀ ਹੈ। ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਅਤੇ ਸਰਕਾਰੀ ਅਧਿਕਾਰੀਆਂ ਦੇ ਗੈਰ-ਕਾਨੂੰਨੀ ਤਬਾਦਲੇ-ਪੋਸਟਿੰਗ ਨੂੰ ਲੈ ਕੇ ਦਿੱਲੀ ਸਥਿਤ ਈਡੀ ਹੈੱਡਕੁਆਰਟਰ ‘ਤੇ ਪੁੱਛਗਿੱਛ ਕੀਤੀ ਜਾਵੇਗੀ।
ਈਡੀ ਦੇ ਸੂਤਰਾਂ ਮੁਤਾਬਕ ਇਹ ਖ਼ਬਰ ਹੈ। ਸੂਤਰ ਮੁਤਾਬਕ ਚਰਨਜੀਤ ਸਿੰਘ ਚੰਨੀ ਨੂੰ ਅੱਜ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਜਾਂਚ ਲਈ ਨੋਟਿਸ ਕੁਝ ਦਿਨ ਪਹਿਲਾਂ ਭੇਜਿਆ ਗਿਆ ਸੀ। ਚੰਨੀ ਅੱਜ ਵੀਰਵਾਰ ਨੂੰ ਪੁੱਛਗਿੱਛ ‘ਚ ਸ਼ਾਮਲ ਹੋਣ ਲਈ ਆ ਸਕਦੇ ਹਨ।