Corona Virus
ਸਾਬਕਾ ਮੁੱਖ ਮੰਤਰੀ ਨੇ ਕੋਰੋਨਾ ਖ਼ਿਲਾਫ ਆਜ਼ਾਦੀ ਅੰਦੋਲਨ ਦੀ ਭਾਵਨਾ ਨਾਲ ਲੜਣ ਦਾ ਸੱਦਾ ਦਿੱਤਾ

ਚੰਡੀਗੜ੍ਹ, 15 ਅਪ੍ਰੈਲ, ਬਲਜੀਤ ਮਰਵਾਹਾ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਦੇਸ਼ ਭਰ ਵਿਚ ਕੀਤੀ ਗਈਤਾਲਾਬੰਦੀ ਇੱਕ ਸਹੀ ਦਵਾਈ ਹੈ, ਪਰ ਇਸ ਦੇ ਬੁਰੇ ਪ੍ਰਭਾਵ ਬਹੁਤ ਦੁਖਦਾਈ ਹਨ, ਜਿਹਨਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਇਹ ਕਿਧਰੇ ਬੀਮਾਰੀ ਤੋਂਵੀ ਖਤਰਨਾਕ ਨਾ ਬਣ ਜਾਣ। ਉਹਨਾਂ ਕਿਹਾ ਕਿ ਇਹਨਾਂ ਬੁਰੇ ਪ੍ਰਭਾਵਾਂ ਤੋਂ ਸਭ ਤੋਂ ਵੱਧ ਗਰੀਬ ਖਾਸ ਕਰਕੇ ਦਿਹਾੜੀਦਾਰ ਪ੍ਰਭਾਵਿਤ ਹਨ, ਜਿਹਨਾਂ ਦੀ ਤੁਰੰਤਦੇਖਭਾਲ ਦੀ ਲੋੜ ਹੈ। ਉਹਨਾਂ ਕਿਹਾ ਕਿ ਭਾਵੇਂਕਿ ਬਾਕੀ ਘੱਟ ਆਮਦਨ ਵਾਲੇ ਗਰੁੱਪ ਵੀ ਜ਼ਿਆਦਾ ਪਿੱਛੇ ਨਹੀਂ ਹਨ। ਉਹਨਾਂ ਕਿਹਾ ਕਿ ਹੁਣ ਤਾਂ ਮੱਧ ਵਰਗ ਦੇ ਲੋਕਾਂਵਾਸਤੇ ਵੀ ਇਹਨਾਂ ਬੁਰੇ ਪ੍ਰਭਾਵਾਂ ਨਾਲ ਨਜਿੱਠਣਾ ਔਖਾ ਹੋਣਾ ਸ਼ੁਰੂ ਹੋ ਗਿਆ ਹੈ। ਬਾਦਲ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਲੜਾਈ ਵਾਸਤੇ ਉਸੇ ਭਾਵਨਾ ਦੀ ਲੋੜ ਹੈ, ਜਿਸ ਤਰ੍ਹਾਂ ਦੀ ਭਾਵਨਾ ਲੋਕਾਂ ਅੰਦਰ ਭਾਰਤ ਦੇ ਆਜ਼ਾਦੀ ਅੰਦੋਲਨਦੌਰਾਨ ਵਿਖਾਈ ਦਿੱਤੀ ਸੀ, ਕਿਉੰਕਿ ਇਹ ਵੀ ਹਰ ਨਾਗਰਿਕ ਵਾਸਤੇ ਆਜ਼ਾਦੀ ਅੰਦੋਲਨ ਵਰਗੀ ਹੀ ਇੱਕ ਗੰਭੀਰ ਚੁਣੌਤੀ ਹੈ।
ਬਾਦਲ ਨੇ ਉਹਨਾਂ ਲੋਕਾਂ ਦੁਆਰਾ ਵਿਖਾਈ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਦੀ ਸ਼ਲਾਘਾ ਕੀਤੀ, ਜਿਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਖੀ ਗਈ ਹਰਗੱਲ ਦੀ ਪੂਰੀ ਤਨਦੇਹੀ ਨਾਲ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਹੁਣ ਸਰਕਾਰਾਂ ਦੀ ਵਾਰੀ ਹੈ ਕਿ ਉਹ ਲੋਕਾਂ ਦੀਆਂਤਕਲੀਫਾਂ ਵੱਲ ਪੂਰੀ ਤਰ੍ਹਾਂ ਧਿਆਨ ਦੇਣ।
ਸਾਬਕਾ ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਸ ਮਹਾਂਮਾਰੀ ਉੱਤੇ ਧਿਆਨ ਕੇਂਦਰਿਤ ਹੋਣ ਦੇ ਬਾਵਜੂਦ ਪੁਰਾਣੇ ਰੋਗਾਂ ਤੋਂ ਪੀੜਤ ਆਮ ਲੋਕਾਂ ਲਈ ਸਿਹਤਸਹੂਲਤਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭੁੱਖਮਰੀ ਤੇ ਗਰੀਬੀ, ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਨੂੰ ਇਸ ਮਹਾਂਮਾਰੀ ਦੇ ਤਿੰਨ ਮੌਜੂਦਾ, ਦਰਮਿਆਨੇ ਅਤੇ ਦੂਰਗਾਮੀ ਬੁਰੇ ਪ੍ਰਭਾਵ ਕਰਾਰ ਦਿੰਦਿਆਂ ਬਾਦਲਨੇ ਇਹਨਾਂ ਤਿੰਨਾਂ ਦਾ ਮੁਕਾਬਲਾ ਕਰਨ ਲਈ ਇੱਕ ਠੋਸ ਰਣਨੀਤੀ ਘੜਣ ਦਾ ਸੱਦਾ ਦਿੱਤਾ।
ਸਾਬਕਾ ਮੁੱਖ ਮੰਤਰੀ ਨੇ ਅੱਜ ਐਲਾਨੀਆਂ ਪਾਬੰਦੀਆਂ ‘ਚ ਛੋਟ ਦੀਆਂ ਸ਼ਰਤਾਂ ਦਾ ਸਵਾਗਤ ਕੀਤਾ, ਪਰ ਨਾਲ ਲੋਕਾਂ ਖਾਸ ਕਰਕੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰਖੇਤਰਾਂ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਬਹੁਤ ਹੀ ਚੌਕਸ ਰਹਿਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਸਤਿਕਾਰ ਕਰਨ ਦੀ ਅਪੀਲਕੀਤੀ। ਉਹਨਾਂ ਕਿਹਾ ਕਿ ਤੁਹਾਡੀਆਂ ਅਤੇ ਤੁਹਾਡੇ ਪਰਿਵਾਰਾਂ ਦੀ ਜ਼ਿੰਦਗੀਆਂ ਦਾਅ ਉੱਤੇ ਲੱਗੀਆਂ ਹਨ।
ਬਾਦਲ ਨੇ ਕਿਹਾ ਕਿ ਉਹ ਮਹਾਂਮਾਰੀ ਖ਼ਿਲਾਫ ਲੜਾਈ ਲੜਣ ਵਾਲੇ ਉਹਨਾਂ ਯੋਧਿਆਂ ਖਾਸ ਕਰਕੇ ਡਾਕਟਰਾਂ, ਨਰਸਾਂ, ਸਿਹਤ ਕਾਮਿਆਂ, ਪੁਲਿਸ ਅਤੇ ਸਿਵਲਪ੍ਰਸਾਸ਼ਨ ਨੂੰ ਸਲਾਮ ਕਰਦੇ ਹਨ, ਜਿਹੜੇ ਜੰਗ ਦੇ ਮੈਦਾਨ ਵਿਚ ਖੜ੍ਹੇ ਹੋ ਕੇ ਆਪਣੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਰਹੇ ਹਨ ਜਦਕਿ ਅਸੀਂ ਆਪਣੇ ਘਰਾਂ ਅੰਦਰ ਬੈਠੇਹਾਂ। ਉਹਨਾਂ ਕਿਹਾ ਕਿ ਉਹ ਬਹੁਤ ਵੱਡੇ ਸਤਿਕਾਰ ਅਤੇ ਸ਼ੁਕਰਾਨੇ ਦੇ ਹੱਕਦਾਰ ਹਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਸਖ਼ਤ ਤਾਲਾਬੰਦੀ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ ਬਚਿਆ। ਉਹਨਾਂ ਕਿਹਾ ਕਿ ਪਰੰਤੂ ਗਰੀਬਾਂ ਲਈਬਿਨਾਂ ਆਮਦਨ ਤੋਂ 6 ਹਫ਼ਤੇ ਗੁਜ਼ਾਰਾ ਕਰਨਾ ਬਹੁਤ ਔਖਾ ਹੈ, æਖਾਸ ਕਰਕੇ ਉਹਨਾਂ ਹਾਲਾਤਾਂ ਵਿਚ ਜਦੋਂ ਉਹਨਾਂ ਨੂੰ ਘਰ ਬੈਠਿਆਂ ਰਾਸ਼ਨ ਦੀ ਸਪਲਾਈ ਨਾਮਿਲਦੀ ਹੋਵੇ। ਉਹਨਾਂ ਕਿਹਾ ਕਿ ਆਮ ਹਾਲਾਤਾਂ ਵਿਚ ਵੀ ਗਰੀਬਾਂ ਨੂੰ ਕਿੰਨੀਆਂ ਤਕਲੀਫਾਂ ਝੱਲਣੀਆਂ ਪੈਂਦੀਆਂ ਹਨ, ਸਾਡੇ ਵਿਚੋਂ ਬਹੁਤਿਆਂ ਨੂੰ ਇਸ ਦਾ ਇਲਮਨਹੀਂ ਹੈ। ਪਰੰਤੂ ਹੁਣ ਤਾਂ ਉਹਨਾਂ ਦੀ ਹਾਲਤ ਬਹੁਤ ਹੀ ਮਾੜੀ ਹੈ, ਜਿਸ ਵੱਲ ਰਾਸ਼ਟਰ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। ਬਾਕੀ ਸਾਰੀਆਂ ਚੀਜ਼ਾਂ ਇੰਤਜ਼ਾਰ ਕਰਸਕਦੀਆਂ ਹਨ।