Connect with us

Punjab

ਸਾਬਕਾ CM ਚਰਨਜੀਤ ਸਿੰਘ ਚੰਨੀ ਦੀਆਂ ਵਧੀਆ ਮੁਸ਼ਕਿਲਾਂ, ਹੁਣ ਇਸ ਮਾਮਲੇ ‘ਚ ਵਿਜੀਲੈਂਸ ਜਾਂਚ

Published

on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਹੋਰ ਵਧ ਦੀਆਂ ਹੀ ਜਾ ਰਿਹਾ ਹਨ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਕੋਲ ਗੋਆ ਵਿੱਚ 8 ਏਕੜ ਜ਼ਮੀਨ ਸੀ, ਜੋ ਚੰਨੀ ਨੇ ਇੱਕ ਪ੍ਰਾਈਵੇਟ ਕੰਪਨੀ ਨੂੰ ਸਸਤੇ ਭਾਅ ’ਤੇ ਦੇ ਦਿੱਤੀ ਹੈ। ਹੁਣ ਵਿਜੀਲੈਂਸ ਚੰਨੀ ਤੋਂ ਇਸ ਮਾਮਲੇ ‘ਤੇ ਵੀ ਜਾਂਚ ਕਰੇਗੀ।

ਦੱਸ ਦੇਈਏ ਕਿ ਵਿਜੀਲੈਂਸ ਨੇ ਬੀਤੇ ਦਿਨ ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਨੂੰ ਲੈ ਕੇ 4.5 ਘੰਟੇ ਪੁੱਛਗਿੱਛ ਕੀਤੀ ਸੀ,ਪਰ ਵਿਜੀਲੈਂਸ ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਪਿਛਲੀ ਵਾਰ ਚੰਨੀ ਨੇ ਵਿਜੀਲੈਂਸ ਵੱਲੋਂ ਦਿੱਤਾ ਪ੍ਰੋਫਾਰਮਾ ਨਹੀਂ ਭਰਿਆ ਸੀ, ਜਿਸ ਨੂੰ ਦੁਬਾਰਾ ਭਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਚੰਨੀ ਨੂੰ ਮੁੜ ਪੁੱਛਗਿੱਛ ਲਈ ਤਲਬ ਕਰ ਸਕਦੀ ਹੈ।