Connect with us

Corona Virus

ਸਾਬਕਾ ਕਮਾਂਡੈਂਟ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 5 ਲੱਖ ਰੁਪਏ ਦਾ ਬੈਂਕ ਡਰਾਫਟ ਸੌਂਪਿਆ

Published

on

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੋਵਲ ਕੋਰਨਾ ਵਾਇਰਸ ਨਾਲ ਨਜਿੱਠਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਬਕਾ ਕਮਾਂਡੈਂਟ ਮਹਿੰਦਰ ਸਿੰਘ ਨੇ ਅੱਜ ਕੋਵੀਡ -19 ਮਹਾਂਮਾਰੀ ਨਾਲ ਟਾਕਰੇ ਲਈ 5 ਲੱਖ ਰੁਪਏ ਦਾ ਡਿਮਾਂਡ ਡਰਾਫਟ ਸੌਂਪਿਆ।ਮਹਿੰਦਰ ਸਿੰਘ ਸਾਬਕਾ ਕਮਾਂਡੈਂਟ ਅਤੇ ਲੀਡਰ-ਮਾਉਂਟ ਐਵਰੇਸਟ 96 ਵੱਲੋਂ ਇਹ ਰਕਮ ਪੰਜਾਬ ਮੁੱਖ ਮੰਤਰੀ ਕੋਰੋਨਾਵਾਇਰਸ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਹੈ ਅਤੇ ਉਹਨਾਂ  ਨੇ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰਾਂ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਬੈਂਕ ਡਰਾਫਟ ਸੌਂਪਿਆ।ਜਿਕਰਯੋਗ ਹੈ ਕਿ ਮਹਿੰਦਰ ਸਿੰਘ ਨੇ ਇਹ ਰਾਸ਼ੀ ਆਪਣੇ ਪੈਨਸ਼ਨ ਬੈਂਕ ਖਾਤੇ ਵਿੱਚੋਂ ਦਾਨ ਕੀਤੀ ਹੈ।

76 ਸਾਲਾ ਮਹਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮਾਰੂ ਵਾਇਰਸ ਨਾਲ ਲੜਨ ਲਈ ਸੂਬੇ ਨੂੰ ਯੋਗਦਾਨ  ਦੇਣ ਤਾਂ ਜੋ ਅਸੀਂ ਹਰ ਇੱਕ ਦੀ ਜਾਨ ਬਚਾ ਸਕੀਏ ਅਤੇ ਆਪਣੇ ਦੇਸ਼ ਵਿੱਚ ਹਾਲਾਤ ਮੁੜ ਆਮ ਵਾਂਗ ਕਰ ਸਕੀਏ । ਉਨ੍ਹਾਂ ਇਸ ਵਾਇਰਸ ਵਿਰੁੱਧ ਜੰਗ`ਚ ਮੋਹਰਲੀ ਕਤਾਰ ਵਿੱਚ ਖੜੇ ਸਿਪਾਹੀਆਂ, ਡਾਕਟਰਾਂ, ਪੁਲਿਸ ਮੁਲਾਜ਼ਮਾਂ, ਪ੍ਰਸ਼ਾਸਨ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਜੋ ਆਪਣੀ ਜਾਨ ਨੂੰ ਜੋਖਮ ਵਿੱਚ ਪਾਕੇ ਸਥਿਤੀ ਨੂੰ ਕੰਟਰੋਲ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ।

ਸ੍ਰੀ ਆਸ਼ੂ ਨੇ ਕਿਹਾ ਕਿ 24 ਮਾਰਚ 2020 ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ 19 ਰੀਲੀਫ ਫੰਡ ਸਥਾਪਤ ਕੀਤਾ ਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਵਿਚ  ਹਿੱਸਾ ਪਾਉਣ। ਉਨ੍ਹਾਂ ਲੋਕਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਇਸ ਮੁਸ਼ਕਲ ਦੌਰ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲਕੀਤੀ।

 ਉਨ੍ਹਾਂ ਪੰਜਾਬ ਵਿੱਚ ਵਸਦੇ ਭੈਣਾਂ ਤੇ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਸਰਕਾਰ ਦੀ ਇਸ ਮੁਸ਼ਕਲ ਘੜੀ ਵਿਚ ਵੱਧ ਤੋਂ ਵੱਧ ਵਿੱਤੀ ਮਦਦ ਕਰਨ ਤਾਂ ਮੌਜੂਦਾ ਸਥਿਤੀ ਕਾਰਨ ਔਖਾ ਕਰ ਰਹੇ ਲੋਕਾਂ ਦੀ ਲੰਮੇ ਸਮੇਂ ਲਈ ਮਦਦ ਕੀਤੀ ਜਾ ਸਕੇ।

 ਉਨ੍ਹਾ ਕਿਹਾ ਕਿ ਇਸ ਕਾਰਜ ਲਈ ਮੁੱਖ ਮੰਤਰੀ ਰਾਹਤ ਫੰਡ ਕੋਵਿਡ 19 ਅਕਾਊ ਨੰਬਰ 50100333026124, ਅਕਾਊਂਟ ਟਾਈਪ : ਸੇਵਿੰਗ, ਆਈ.ਐਫ.ਐਸ.ਸੀ. ਕੋਡ :ਐਚ.ਡੀ.ਐਫ.ਸੀ.0000213, ਸਵਿਟ ਕੋਡ: ਐਚ.ਡੀ.ਐਫ.ਸੀ.ਆਈ.ਐਨ.ਬੀ.ਬੀ., ਬ੍ਰਾਂਚ ਕੋਡ 0213, ਬ੍ਰਾਂਚ ਨਾਮ ਸੈਕਟਰ 17-ਸੀ, ਚੰਡੀਗੜ੍ਹ ਰਾਹੀਂ ਜਾਂ ਫਿਰ ਆਨਲਾਈਨhttp://cmrf.punjab.gov.in ਤੇ ਕੀਤੀ ਜਾ ਸਕਦੀ ਹੈ।

Continue Reading
Click to comment

Leave a Reply

Your email address will not be published. Required fields are marked *