Jalandhar
ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਨੇ ਕੀਤੀ ਖੁਦਕਸ਼ੀ
ਨਗਰ ਨਿਗਮ ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ,ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੌਂਸਲਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਮਗਰੋਂ ਹਾਲਤ ਵਿਗੜਨ ਉਤੇ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਕੀਤੀ। ਇਸ ਸਬੰਧੀ ਪੁਲਿਸ ਨੂੰ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ਵਿਚ ਸੁਸ਼ੀਲ ਕਾਲੀਆ ਨੇ ਕੁੱਝ ਲੋਕਾਂ ਨਾਲ ਪੈਸਿਆਂ ਦੇ ਲੈਣ-ਦੇਣ ਦੀ ਗੱਲ ਕਹੀ ਹੈ।