Connect with us

Punjab

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਰਾਹਤ

Published

on

ਫ਼ਿਰੋਜ਼ਪੁਰ 19 ਅਕਤੂਬਰ 2023 : ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅਦਾਲਤ ਦੇ ਵੱਲੋਂ ਰਾਹਤ ਦੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਕੁਲਬੀਰ ਸਿੰਘ ਜੀਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਓਥੇ ਹੀ ਜਾਣਕਾਰੀ ਮੁਤਾਬਕ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ ਉਸ ਖਿਲਾਫ ਬੀ.ਡੀ.ਪੀ.ਓ. ਦਫਤਰ ‘ਚ ਧਰਨਾ ਦੇਣ ਅਤੇ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਕੀਤਾ ਗਿਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ ਸੀ ਕਿ ਉਹ ਉਸ ਨੂੰ 17 ਅਕਤੂਬਰ ਨੂੰ ਗ੍ਰਿਫਤਾਰ ਕਰ ਲਵੇਗਾ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।