Connect with us

National

ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਕੋਰਟ ਤੋਂ ਲੱਗਿਆ ਵੱਡਾ ਝਟਕਾ, ਜ਼ਮਾਨਤ ਅਰਜੀ ਕੀਤੀ ਰੱਦ

Published

on

ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਵੀਰਵਾਰ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤੀ। ਮਨੀ ਲਾਂਡਰਿੰਗ ਮਾਮਲੇ ‘ਚ ਜੇਲ ‘ਚ ਬੰਦ ਜੈਨ ਨੇ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ 22 ਮਾਰਚ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਈਡੀ ਨੇ ਅਦਾਲਤ ਵਿੱਚ ਜ਼ਮਾਨਤ ਦਾ ਵਿਰੋਧ ਕੀਤਾ। ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਅਦਾਲਤ ਨੇ ਕਿਹਾ- ਜੈਨ ਪ੍ਰਭਾਵਸ਼ਾਲੀ ਹੈ, ਸਬੂਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਜੈਨ ਨੂੰ ਪਿਛਲੇ ਸਾਲ 30 ਮਈ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਉਸ ‘ਤੇ ਦੋਸ਼ ਹਨ ਕਿ ਉਸ ਨੇ ਸ਼ੈਲ ਕੰਪਨੀਆਂ ਬਣਾਈਆਂ ਅਤੇ ਉਨ੍ਹਾਂ ਰਾਹੀਂ 16 ਕਰੋੜ ਰੁਪਏ ਤੋਂ ਵੱਧ ਦਾ ਟਰਾਂਸਫਰ ਕੀਤਾ। ਇਸ ਮਾਮਲੇ ਵਿੱਚ ਉਸ ਦੀ ਪਤਨੀ ਪੂਨ ਅਤੇ ਹੋਰ ਵੀ ਮੁਲਜ਼ਮ ਹਨ।